Sunday, March 29, 2026

ਪੁਲਿਸ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਸ਼ਹੀਦ ਊਧਮ ਸਿੰਘ ਸਟੇਡੀਅਮ ਵਿਖੇ ਥਾਣਾ ਮੁੱਖੀ ਅਮਨਦੀਪ ਤਰਿਕਾ ਦੀ ਅਗਵਾਈ ਦੇ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
                      ਥਾਣਾ ਮੁਖੀ ਅਮਨਦੀਪ ਤਰਿਕਾ ਨੇ ਦੱਸਿਆ ਕਿ ਪੁਲਿਸ ਵਲੋਂ ਲੋਕਾਂ ਨੂੰ ਨਸ਼ੇ ਦੇ ਹੋ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕਿਵੇਂ ਜ਼ਿੰਦਗੀਆਂ ਖ਼ਤਮ ਹੋ ਰਹੀਆਂ ਹਨ।ਉਨ੍ਹਾਂ ਨੇ ਕਿਹਾ ਕਿ ਇਸ ਲੜਾਈ ਦੇ ਵਿੱਚ ਸਾਿਰਿਆਂ ਨੂੰ ਮਿਲ ਕੇ ਚੱਲਣਾ ਪਵੇਗਾ ਤਾਂ ਹੀ ਇਹ ਨਸ਼ਾ ਖਤਮ ਹੋ ਸਕੇਗਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਦਾ ਪਤਾ ਚਲਦਾ ਤਾਂ ਉਨ੍ਹਾਂ ਨੂੰ ਤੁਰੰਤ ਪੁਲੀਸ ਨੂੰ ਸੂਚਨਾ ਦੇਣੀ ਚਾਹੀਦੀ ਹੈ।ਪੁਲੀਸ ਵਲੋਂ ਇਨ੍ਹਾਂ ਨਸ਼ਾ ਵਪਾਰੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …