ਨਵਾਂਸ਼ਹਿਰ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973
(1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ/ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁੁਕਮ ਜਾਰੀ ਕੀਤੇ ਹਨ।ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ’ਤੇ ਜ਼ਿਮੀਂਦਾਰ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਨ, ਜੀਵ-ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰੱਖਤਾਂ ਨੂੰ ਨੁਕਸਾਨ ਹੋਣਾ ਦਾ ਡਰ ਰਹਿੰਦਾ ਹੈ ਅਤੇ ਆਮ ਪਬਲਿਕ ਦੀ ਸਿਹਤ ’ਤੇ ਬੁਰਾ ਅਸਰ ਪੈਂਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸੇ ਤਰ੍ਹਾਂ ਇਕ ਵੱਖਰੇ ਹੁਕਮ ਵਿੱਚ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਸਾਰੇ ਕੰਬਾਇਨ ਮਾਲਕ, ਜ਼ਿਮੀਂਦਾਰ/ਕਿਸਾਨ ਝੋਨੇ ਦੀ ਕਟਾਈ ਕਰਨ ਸਮੇਂ ਕੰਬਾਇਨਾਂ ਦੇ ਸੁਪਰ ਐਸ.ਐਮ.ਐਸ ਵਿੱਚ ਉਪਲਬੱਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਣਗੇ ਅਤੇ ਬਿਨਾਂ ਸੁਪਰ ਐਸ.ਐਮ.ਐਸ ਲੱਗੀਆਂ ਕੰਬਾਇਨਾਂ ਚਲਾਉਣ ’ਤੇ ਪੂਰਨ ਰੋਕ ਰਹੇਗੀ।ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨ ਮਾਲਕਾਂ ਵੱਲੋਂ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਨਹੀਂ ਕੀਤੀ ਜਾਵੇਗੀ। ਇਹ ਹੁਕਮ 21 ਨਵੰਬਰ 2021 ਤੱਕ ਲਾਗੂ ਰਹਿਣਗੇ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media