Wednesday, July 29, 2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਘਟਨਾ ਦੀ ਅਸਲ ਕੜੀ ਤੱਕ ਪੁੱਜਣਾ ਲਾਜ਼ਮੀ – ਬੀਬੀ ਜਗੀਰ ਕੌਰ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ।ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਪਹਿਲੇ ਦਿਨ ਤੋਂ ਹੀ ਘਟਨਾ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਨੰਗਿਆਂ ਕਰਨ ਦੀ ਮੰਗ ਕਰ ਰਹੀ ਹੈ।ਉਨਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਇਕ ਹਫ਼ਤੇ ਵਿਚ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਅਗਲਾ ਪ੍ਰੋਗਰਾਮ ਦੇਵੇਗੀ।ਉਨ੍ਹਾਂ ਕਿਹਾ ਕਿ ਘਟਨਾ ਦੀ ਜ਼ੁੰਮੇਵਾਰ ਅਸਲ ਕੜੀ ਤੱਕ ਪੁੱਜਣਾ ਪੰਜਾਬ ਦੀ ਸ਼ਾਂਤੀ ਲਈ ਬੇਹੱਦ ਲਾਜ਼ਮੀ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਲੈ ਕੇ ਹਰ ਪੱਧਰ ’ਤੇ ਪਹੁੰਚ ਕਰੇਗੀ।ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਲਮਕਾਉਣ ਦੀ ਥਾਂ ਦੋਸ਼ੀ ਵਿਰੁੱਧ ਸਖ਼ਤੀ ਨਾਲ ਪੇਸ਼ ਆਵੇ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …