ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਵਿਖੇ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ
ਅਤੇ ਸਿੱਖੀ ਸਰੂਪ ਦੀ ਬੇਅਦਬੀ ਦੇ ਮਾਮਲੇ ’ਤੇ ਵੀ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਹਮਣੇ ਆਈਆਂ ਵੀਡੀਓ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਅਜਿਹੀਆਂ ਘਟੀਆਂ ਹਰਕਤਾਂ ਕਰਕੇ ਕਿਸਾਨ ਸੰਘਰਸ਼ ਨੂੰ ਢਾਹ ਲਗਾ ਰਹੇ ਹਨ, ਉਨ੍ਹਾਂ ਬਾਰੇ ਪ੍ਰਤੀਕਰਮ ਜ਼ਰੂਰ ਦੇਣ।ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖੀ ਸਰੂਪ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਇਸ ਦੇ ਦੋਸ਼ੀ ਹਨ, ਉਨ੍ਹਾਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media