Sunday, October 25, 2026

ਸ਼੍ਰੋਮਣੀ ਕਮੇਟੀ ਜੂਨ 1984 ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਖੁਦ ਕਾਰਜ਼ ਕਰੇਗੀ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਹੈ ਕਿ ਜੂਨ 1984 ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਇਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਫਾਰਸ਼ਾਂ ਅਨੁਸਾਰ ਕਾਰਜ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਿੱਖ ਕਤਲੇਆਮ ਦੀ ਪੀੜਾ ਸਿੱਖ ਹਿਰਦਿਆਂ ਅੰਦਰ ਅੱਜ ਵੀ ਕਾਇਮ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀਆਂ ਨਿਸ਼ਾਨੀਆਂ ਨੂੰ ਸੰਭਾਲਣ ਲਈ ਖੁਦ ਕਾਰਜ਼ ਕਰੇਗੀ।ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਸਮੈਂਟ ’ਚ ਮੌਜ਼ੂਦ ਛੇਵੇਂ ਪਾਤਸ਼ਾਹ ਜੀ ਦਾ ਇਤਿਹਾਸਕ ਖੂਹ ਵੀ ਸੰਗਤ ਦੇ ਦਰਸ਼ਨਾਂ ਲਈ ਜਲਦ ਖੋਲ੍ਹਿਆ ਜਾਵੇਗਾ।ਸਬ-ਕਮੇਟੀ ਨੇ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵਿਸਥਾਰਤ ਰਿਪੋਰਟ ਦਿੱਤੀ ਹੈ, ਜਿਸ ਨੂੰ ਲਾਗੂ ਕਰਨ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …