Tuesday, July 28, 2026

ਜ਼ਿਲ੍ਹੇ ਦੇ 7.3 ਲੱਖ ਤੋਂ ਵਧੇਰੇ ਯੋਗ ਲਾਭਪਾਤਰੀ ਲਵਾ ਚੁੱਕੇ ਹਨ ਕੋਵਿਡ ਵੈਕਸੀਨ – ਸਿਵਲ ਸਰਜਨ

ਡੇਂਗੂ ਤੋਂ ਬਚਾਅ ਲਈ ਹਰ ਹਫ਼ਤੇ ਮਨਾਇਆ ਜਾਵੇ ਡਰਾਈ ਡੇਅ – ਡਾ. ਅੰਜਨਾ ਗੁਪਤਾ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਬੀਤੇ ਦਿਨ ਤੱਕ ਜ਼ਿਲ੍ਹਾ ਸੰਗਰੂਰ ਦੇ 7 ਲੱਖ 32 ਹਜ਼ਾਰ 477 ਯੋਗ ਵਿਅਕਤੀਆਂ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਾ ਹੈ।ਵੱਧ ਤੋਂ ਵੱਧ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਟੀਕਾਕਰਨ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਹਫ਼ਤਾਵਰੀ ਫ਼ੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜ਼ੀ ਲਹਿਰ ’ਤੇ ਕਾਬੂ ਪਾਉਣ ਲਈ ਜ਼ਰੂਰੀ ਹੈ ਕਿ ਹਰ ਯੋਗ ਵਿਅਕਤੀ ਦਾ ਟੀਕਾਕਰਨ ਜ਼ਰੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਅਜੇੇ ਕੋਵਿਡ ਵੈਕਸੀਨ ਦੀ ਕੋਈ ਖੁਰਾਕ ਨਹੀਂ ਲਈ ਉਹ ਜਲਦੀ ਤੋਂ ਜਲਦੀ ਵੈਕਸੀਨ ਲਗਵਾਉਣ। ਉਨ੍ਹਾਂ ਕਿਹਾ ਕਿ ਕੋਵੀਸ਼ੀਲਡ ਵੈਕਸੀਨ ਲਗਵਾਉਣ ਵਾਲੇ ਵਿਅਕਤੀ 84 ਦਿਨਾਂ ਬਾਅਦ ਅਤੇ ਕੋਵੈਕਸੀਨ ਲਗਵਾਉਣ ਵਾਲੇ ਵਿਅਕਤੀ 28 ਦਿਨਾਂ ਬਾਅਦ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣਾ ਯਕੀਨੀ ਬਣਾਉਣ।
                   ਸਿਵਲ ਸਰਜਨ ਨੇ ਕਿਹਾ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਦਾ ਖਤਰਾ ਵਧ ਜਾਂਦਾ ਹੈ, ਇਸ ਲਈ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਅਤੇ ਪਾਣੀ ਦੇ ਸੋਮਿਆਂ ਦੀ ਸਫ਼ਾਈ ਲਈ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਦੇ ਤੌਰ ’ਤੇ ਮਨਾਇਆ ਜਾਵੇ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …