ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ
ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਲਿਆ।ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਉਪਦੇਸ਼ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸੁਖਬੀਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਦਰਸ਼ਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media