ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ
ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਉਨਾਂ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ।ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਸ੍ਰੀ ਦਰਬਾਰ ਸਾਹਿਬ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ, ਹਰਪਾਲ ਸਿੰਘ, ਹਰਜਿੰਦਰ ਸਿੰਘ ਅਤੇ ਸੰਗਤਾਂ ਹਾਜ਼ਰ ਸਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media