ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਜਿਲ੍ਹਾ ਟੇਬਲ ਟੈਨਿਸ
ਐਸੋਸੀਏਸ਼ਨ ਵਲੋਂ 19 ਸਤੰਬਰ ਨੂੰ ਜੇ.ਜੇ.ਐਸ ਸਪੋਰਟਸ ਕੰਪਲੈਕਸ ਰਣਜੀਤ ਐਵਨਿਊ ਵਿਖੇ ਆਯੋਜਿਤ ਓਪਨ ਜਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ ਵਿੱਚ ਜਿੱਤ ਹਾਸਲ ਕੀਤੀ ਹੈ।
ਆਰੋਹੀ ਠਾਕੁਰ (ਜਮਾਤ ਤੀਸਰੀ) ਨੂੰ ਅੰਡਰ-11 (ਲੜਕੀਆਂ) ਵਿੱਚ ਜੇਤੂ ਅਤੇ ਭਾਗਿਆ ਮਹਿਤਾ (ਜਮਾਤ ਪੰਜਵੀਂ) ਅੰਡਰ-11 (ਲੜਕੇ) ਵਿੱਚ ਦੂਸਰਾ ਰਨਰ ਅੱਪ ਐਲਾਨਿਆ ਗਿਆ ।
ਪੰਜਾਬ ਜ਼ੋਨਸ਼-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਉ੍ਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media