ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਉਘੇ ਕਾਰੋਬਾਰੀ ਤੇ ਆਰਮੀ ਕੰਟਰੈਕਟਰ ਸਵ. ਜੰਗ ਬਹਾਦਰ ਸਿੰਘ ਨਮਿਤ
ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ।ਉਨਾਂ ਦੇ ਗ੍ਰਹਿ ਮੋਹਨ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਏ-ਬੀ ਬਲਾਕ ਅੰਮ੍ਰਿਤਸਰ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ।ਜਿਸ ਦੌਰਾਨ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ।ਗ੍ਰੰਥੀ ਸਿੰਘ ਵਲੋਂ ਸਵ. ਜੰਗ ਬਹਾਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਇਸ ਸਮੇਂ ਵੱਡੀ ਗਿਣਤੀ ‘ਚ ਉਨਾਂ ਦੇ ਰਿਸ਼ਤੇਦਾਰਾਂ, ਸਾਕ ਸਬੰਧੀਆਂ ਅਤੇ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ।ਜਿੰਨਾਂ ਵਿੱਚ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ਗਿੱਲ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਸਾਬਕਾ ਆਈ.ਜੀ ਤੇ ਆਮ ਆਦਮੀ ਪਾਰਟੀ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ, ਨੌਜਵਾਨ ਆਗੂ ਮਨਦੀਪ ਸਿੰਘ ਮੰਨਾ, ਬਲਵਿੰਦਰ ਸਿੰਘ ਐਡਨ, ਨਰਿੰਦਰ ਸਿੰਘ ਰੇਲਵੇ, ਬਿੰਦਰਜੀਤ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਦਵਿੰਦਰ ਸਿੰਘ ਐਡਨ, ਅਮਿਤ ਕੁਮਾਰ, ਜਸਬੀਰ ਸਿੰਘ ਸੱਗੂ, ਮਨਿੰਦਰ ਸਿੰਘ, ਸਰਬਜੀਤ ਸਿੰਘ ਬੌਸ ਆਦਿ ਸ਼ਾਮਲ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media