Tuesday, November 24, 2026

ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਸ਼ੁਜਾਨਪੁਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ  ਪਾਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਰਵਾਇਆ ਗਿਆ।ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਦੇ ਪ੍ਰਬੰਧ ਅਧੀਨ ਇਹ ਕਾਲਜ ਪਿਛਲੇ ਛੇ ਸਾਲਾਂ ਤੋਂ ਇਸ ਖੇਤਰ ਵਿਚ ਵਿਦਿਆਰਥੀਆਂ ਨੂੰ ਉੱਚ ਵਿਦਿਆ ਮੁਹੱਈਆ ਕਰਵਾ ਰਿਹਾ ਹੈ।ਇਸ ਸਾਲ ਕੋਰੋਨਾ ਦੇ ਕਹਿਰ ਤੋਂ ਬਾਅਦ ਸਾਲ 2021-22 ਸੈਸ਼ਨ ਦੇ ਸ਼ੁੱਭਆਰੰਭ ਕਰਨ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪਾਠ ਦਾ ਆਯੋਜਨ ਕਾਲਜ ਦੇ ਪ੍ਰਿੰਸੀਪਲ ਮੈਡਮ ਪ੍ਰੋ. ਭੁਪਿੰਦਰ ਕੌਰ ਦੀ ਅਗਵਾਈ ‘ਚ ਕਰਵਾਇਆ ਗਿਆ।ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿਚ ਗੁਰੂ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈ ਕੇ ਉਹਨਾਂ ਦੁਆਰਾ ਦਿੱਤੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।ਪ੍ਰਿੰਸੀਪਲ ਮੈਡਮ ਵਲੋਂ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕਰਦਿਆਂ ਅਰਦਾਸ ਕਰਵਾਈ ਗਈ।ਕਾਲਜ ਅਧਿਆਪਕਾਂ ਵਲੋਂ ਮੱਠੀ ਅਤੇ ਲੱਡੂ ਵੰਡੇ ਗਏ।ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …