Monday, April 20, 2026

ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਕੋਵਿਡ ਵੈਕਸੀਨੇਸ਼ਨ ਕੈਂਪ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਲ਼ਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ ਇਥੋਂ ਨੇੜਲੇ ਪਿੰਡ ਫਤਹਿਪੁਰ ਰਾਜਪੂਤਾਂ ਵਿਖੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਰਿਜ਼ਨਲ ਚੇਅਰਮੈਨ ਬਲਜੀਤ ਸਿੰਘ ਜੰਮੂ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ 200 ਦੇ ਕਰੀਬ ਪਿੰਡ ਵਾਸੀਆਂ ਨੂੰ ਕੋਵੀਸ਼ੀਲਡ ਵੈਕਸੀਨ ਲਗਾਈ ਗਈ।ਲਾਇਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਦੇ ਪ੍ਰਧਾਨ ਜਗਜੀਤ ਸਿੰਘ ਸੁਚੂ ਨੇ ਰਿਜ਼ਨਲ ਚੇਅਰਮੈਨ ਬਲਜੀਤ ਸਿੰਘ ਜੰਮੂ, ਡਾਕਟਰਾਂ ਦੀ ਟੀਮ, ਪਿੰਡ ਦੇ ਸਰਪੰਚ, ਪੰਚਾਂ ਅਤੇ ਲਾਇਨਜ਼ ਕਲੱਬ ਮੈਂਬਰਾਂ ਐਸ.ਐਸ ਸਮਰਾ, ਨਰਿੰਦਰ ਸਿੰਘ ਅਤੇ ਜਗਮੋਹਨ ਸਿੰਘ ਦੂਆ ਆਦਿ ਦਾ ਧੰਨਵਾਦ ਕੀਤਾ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਨੂੰ ਹਰਾਉਣ ਲਈ ਵੈਕਸੀਨ ਲਗਾਉਣਾ ਬਹੁਤ ਜਰੂਰੀ ਹੈ।ਇਸ ਲਈ ਜਿੰਨਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਹ ਇਹ ਟੀਕਾ ਜਰੂਰ ਲਗਵਾਉਣ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …