ਡਾ. ਬਲਵਿੰਦਰ ਕੁਮਾਰ ਨੇ ਮਾਈਕਿੰਗ ਲਈ ਜਾਗਰੂਕਤਾ ਵਾਹਨ ਨੂੰ ਦਿਖਾਈ ਹਰੀ
ਰਾਹੋਂ’/ ਸੰਗਰੂਰ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦਸ਼ਾਂ ਤਹਿਤ
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ 26 ਸਤੰਬਰ ਤੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ, ਜੋ ਤਿੰਨ ਦਿਨ ਤੱਕ ਜਾਰੀ ਰਹੇਗੀ।
ਇਸੇ ਕੜੀ ਤਹਿਤ ਸਿਹਤ ਬਲਾਕ ਮੁਜੱਫਰਪੁਰ ਅਧੀਨ ਪੈਂਦੇ ਸ਼ਹਰੀ ਅਤੇ ਪੇਂਡੂ ਖੇਤਰਾਂ ਵਿੱਚ 0 ਤੋਂ 5 ਸਾਲ ਦੇ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਉਣ ਲਈ ਅੱਜ ਜਾਗਰੂਕਤਾ ਮੁਹਿੰਮ ਛੇੜ ਦਿੱਤੀ ਗਈ ਹੈ।ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੁਮਾਰ ਨੇ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਅੱਜ ਮਾਈਕਿੰਗ ਲਈ ਜਾਗਰੂਕਤਾ ਵਾਹਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਆਮ ਲੋਕਾਂ ਖ਼ਾਸ ਕਰਕੇ ਪ੍ਰਵਾਸੀ ਵਿਅਕਤੀਆਂ ਨੂੰ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਮਾਈਕਿੰਗ ਰਾਹੀਂ ਪ੍ਰਚਾਰ ਕਰਵਾਇਆ ਜਾ ਰਿਹਾ ਹੈ।
ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਊਸ਼ਾ ਕਿਰਨ ਨੇ ਦੱਸਿਆ ਕਿ 26, 27, 28 ਸਤੰਬਰ ਨੂੰ ਚੱਲਣ ਵਾਲੀ ਇਸ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਬਲਾਕ ਮੁਜ਼ੱਫਰਪੁਰ ਦੇ 0 ਤੋਂ 5 ਸਾਲ ਦੇ 1887 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਜਿਸ ਲਈ ਕੁੱਲ 12 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਬਲਾਕ ਐਜੂਕੇਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਹਾਈ ਰਿਸਕ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਡਾ. ਗੁਰਪਿੰਦਰ ਕੌਰ, ਡਾ. ਭੁਵਨੀਸ਼ ਸ਼ਾਰਦਾ, ਡਾ. ਰਣਜੀਤ ਹਰੀਸ਼, ਡਾ. ਗੁਰਪਿੰਦਰ ਕੌਰ, ਬਲਾਕ ਐਜੂਕੇਟਰ ਮਨਿੰਦਰ ਸਿੰਘ, ਕੰਪਿਊਟਰ ਸਹਾਇਕ ਸੁਸ਼ੀਲ ਕੁਮਾਰ, ਫਾਰਮੇਸੀ ਅਫ਼ਸਰ ਰਾਜਵਿੰਦਰ ਕੌਰ, ਹੈਲਥ ਵਰਕਰ ਗੁਲਸ਼ਨ ਕੁਮਾਰ ਅਤੇ ਊਸ਼ਾ ਰਾਣੀ ਸਮੇਤ ਹੋਰ ਸਿਹਤ ਮੁਲਾਜ਼ਮ ਹਾਜ਼ਰ ਸਨ।
Punjab Post Daily Online Newspaper & Print Media