ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਹੋਰ
ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਫੂਡ ਅਤੇ ਡਰੱਗਜ਼ ਐਡਮਨਿਸਟ੍ਰੇਸ਼ਨ ਨਾਲ ਸਬੰਧਤ ਇਹ ਦੋ ਸੇਵਾਵਾਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ‘ਚ ਸ਼ੁਰੂ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (ਟਰਨਓਵਰ 12 ਲੱਖ ਰੁਪਏ ਤੋਂ ਘੱਟ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਤੋਂ ਵੱਧ ਦੀ ਟਰਨਓਵਰ) ਦਾ ਲਾਇਸੈਂਸ ਦੀ ਸੇਵਾ ਹੁਣ ਸੇਵਾ ਕੇਂਦਰਾਂ ‘ਚ ਪ੍ਰਾਪਤ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ‘ਚ 1815 ਰੁਪਏ ਸੇਵਾ ਫੀਸ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਬਿਨੈਕਾਰ, ਲਾਇਸੈਂਸ ਸੇਵਾ ਲਈ ਰਜਿਸਟ੍ਰੇਸ਼ਨ ਵਾਸਤੇ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਣਗੇ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media