Tuesday, March 3, 2026

ਭਾਰਤੀ ਜਨਵਾਦੀ ਨੌਜਵਾਨ ਸਭਾ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋੳਟ ਬਿਊਰੋ) – ਭਾਰਤੀ ਜਨਵਾਦੀ ਨੌਜਵਾਨ ਸਭਾ ਸ਼ਹੀਦ ਭਗਤ ਸਿੰਘ ਦਾ 114ਵਾਂ ਜਨਮ ਦਿਹਾੜਾ ਸਾਥੀ ਕੁਲਬੀਰ ਸਿੰਘ ਦੀ ਅਗਵਾਈ ‘ਚ ਪੁਤਲੀਘਰ ਸਥਿਤ ਸੀਟੂ ਦਫਤਰ ਵਿਖੇ ਮਨਾਇਆ ਗਿਆ।ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਆਜ਼ਾਦੀ `ਚ ਉਨ੍ਹਾਂ ਵਲੋਂ ਪਾਏ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ‘ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
                ਇਸ ਮੌਕੇ ਨਰਿੰਦਰ ਸਿੰਘ, ਭੁਪਿੰਦਰਪਾਲ ਸਿੰਘ ਫੁੱਟਬਾਲ ਕੋਚ, ਅਜੈਪਾਲ ਸਿੰਘ, ਕਾਮਰੇਡ ਜੀਤ ਰਾਜ ਬਾਵਾ, ਕਿਰਪਾ ਰਾਮ, ਚਰਨਜੀਤ ਮਜੀਠਾ, ਨਰਿੰਦਰਪਾਲ ਚਮਿਆਰੀ, ਜਸਵੰਤ ਸਿੰਘ, ਬਲਵਿੰਦਰ ਸਿੰਘ ਕੋਟ ਖਾਲਸਾ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸੁਵਿੰਦਰ ਸਿੰਘ ਮੀਰਾਕੋਟ, ਗੁਰਨਾਮ ਸਿੰਘ ਲਾਲੀ ਅਤੇ ਸੁਖਰਾਮ ਬੀਰ ਸਿੰਘ ਲੁਹਾਰਕਾ ਮੌਜ਼ੂਦ ਸਨ ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …