Sunday, May 31, 2026

ਯੂਨੀਵਰਸਿਟੀ ਸਵੈ-ਰੋਜ਼ਗਾਰ ਕੋਰਸਾਂ ‘ਚ ਦਾਖਲਾ ਹੁਣ 30 ਸਤੰਬਰ ਤੱਕ

ਅੰਮ੍ਰਿਤਸਰ, 28 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਾਰੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸੈਸ਼ਨ 2021-22 ਦੇ ਕੋਰਸਾਂ/ਡਿਪਲੋਮਿਆਂ ਦੀਆਂ ਕੁੱਝ ਖਾਲੀ ਸੀਟਾਂ ਵਾਸਤੇ ਦਾਖਲੇ ਦੀ ਆਖਰੀ ਮਿਤੀ ਵਿੱਚ 30 ਸਤੰਬਰ 2021 ਤੱਕ ਵਧਾ ਦਿੱਤੀ ਹੈ।
                 ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਡਰੈੱਸ ਡਿਜ਼ਾਈਨਿੰਗ, ਕੱਟਿੰਗ ਐਂਡ ਟੇਲਰਿੰਗ; ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇੰਨ ਕੋਸਮੋਟੋਲੋਜੀ; ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ; ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ; ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ; ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ਼ ਅਤੇ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿੱਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ; ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ; ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ; ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਮਿਤੀ 30 ਸਤੰਬਰ 2021 ਤੱਕ ਵਿਭਾਗ ਦੀ ਵੈਬਸਾਈਟ www.gndu.ac.in/lifelong/default.aspx ‘ਤੇ ਕਰਵਾ ਸਕਦੇ ਹਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …