Tuesday, March 3, 2026

ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 29 ਸਤੰਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਨੂੰ ਮੱਦੇਨਜਰ ਰੱਖਦੇ ਹੋਏ ਪੋਲਿੰਗ ਸਟੇਸ਼ਨਾਂ ਦੀ 100% ਫਿਜੀਕਲ ਚੈਕਿੰਗ ਕੀਤੀ ਜਾ ਰਹੀ ਹੈ।ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਾ. ਰੂਹੀ ਦੁੱਗ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਵੱਲੋਂ ਜਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਾ 11-ਅਜਨਾਲਾ ਦੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਅਜਨਾਲਾ, ਸਰਕਾਰੀ ਹਾਈ ਸਕੂਲ, ਭਲਾ ਪਿੰਡ, 12-ਰਾਜਾਸਾਂਸੀ ਦੇ ਸਰਕਾਰੀ ਐਲੀਮੈਂਟਰੀ ਸਕੂਲ, ਏਅਰਪੋਰਟ, ਰਾਜਾਸਾਂਸੀ, ਸਰਕਾਰੀ ਐਲੀਮੈਂਟਰੀ ਸਕੂਲ (ਲੜਕੇ), ਘਾਹ ਮੰਡੀ, ਰਾਜਾਸਾਂਸੀ ਅਤੇ 20-ਅਟਾਰੀ (ਅ.ਜ) ਦੇ ਸਰਕਾਰੀ ਸੈਕੰਡਰੀ ਸਕੂਲ ਕੰਬੋ ਤੇ ਸਰਕਾਰੀ ਸਕੈਂਡਰੀ ਸਕੂਲ ਹੋਰ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਵਲੋਂ ਹਰੇਕ ਬੂਥ ‘ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਲਈ ਮੌਜੂਦ ਘੱਟੋ ਘੱਟ ਜਰੂਰੀ ਸਹੂਲਤਾਂ ਦੀ ਚੈਕਿੰਗ ਚੈਕਿੰਗ ਦੌਰਾਨ ਪਾਇਆ ਗਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਮੁਹਈਆ ਕਰਵਾਉਣ ਵਾਲੀਆਂ ਸਾਰੀਆਂ ਸਹੂਲਤਾਂ ਉਪਲੱਬਧ ਹਨ।
ਇਸ ਮੌਕੇ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …