Friday, April 24, 2026

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜਰੂਰੀ – ਸਿਵਲ ਸਰਜਨ

ਦਿਲ ਨੂੰ ਸਿਹਤਮੰਦ ਰੱਖਣ ਲਈ ਜਾਗਰੂਕਤਾ ਪੋਸਟਰ ਵੀ ਰਲੀਜ਼

ਨਵਾਂਸ਼ਹਿਰ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਦਿਲ ਨੂੰ ਸਿਹਤਮੰਦ ਰੱਖਣ ਲਈ ਜਾਗਰੂਕਤਾ ਪੋਸਟਰ ਵੀ ਰਲੀਜ਼ ਕੀਤਾ ਗਿਆ।
ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜਰੂਰੀ ਹੈ।ਕਰੋਨਾ ਮਹਾਂਮਾਰੀ ਵਿੱਚ ਦਿਲ ਨੂੰ ਸਿਹਤਮੰਦ ਰੱਖਣਾ ਪਹਿਲਾਂ ਨਾਲੋਂ ਵੀ ਵੱਧ ਜਰੂਰੀ ਹੈ।ਕਸਰਤ ਤੇ ਹੋਰ ਸਾਧਨਾਂ ਦੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸਾਨੂੰ ਸਮੇਂ-ਸਮੇਂ `ਤੇ ਆਪਣੇ ਬਲੱਡ ਪ੍ਰੈਸ਼ਰ ਸਮੇਤ ਹੋਰ ਆਮ ਟੈਸਟ ਵੀ ਕਰਵਾਉਂਦੇ ਰਹਿਣਾ ਚਾਹੀਦਾ ਹੈ।ਜ਼ਿਆਦਾ ਭੱਜ ਦੌੜ ਕਰਕੇ ਮਨੁੱਖ ਮਾਨਸਿਕ ਤੌਰ `ਤੇ ਪ੍ਰੇਸ਼ਾਨ ਰਹਿੰਦਾ ਹੈ, ਜਿਸ ਕਰਕੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਪੈਦਾ ਹੋ ਜਾਂਦੀਆਂ ਹਨ।
                ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਮੌਜ਼ੂਦ ਬਿਮਾਰੀ ਜਾਂ ਮੈਡੀਕਲ ਕੰਡੀਸ਼ਨ ਜਿਵੇਂ ਕਿ ਹਾਈਪਰਟੈਨਸ਼ਨ, ਸ਼ੂਗਰ ਅਤੇ ਹੋਰ ਦਿਲ ਦੀਆਂ ਬਿਮਾਰੀਆਂ ਦੇ ਕਾਰਨ ਸਰੀਰ ‘ਤੇ ਕੋਰੋਨਾ ਵਾਇਰਸ ਦਾ ਪ੍ਰਭਾਵ ਵੀ ਜ਼ਿਆਦਾ ਗੰਭੀਰ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਹਾਈਪਰਟੈਨਸ਼ਨ ਦਾ ਇਲਾਜ਼ ਨਾ ਹੋਵੇ ਤਾਂ ਦਿਲ ਦਾ ਦੌਰਾ, ਅਧਰੰਗ, ਅੰਨ੍ਹਾਪਨ, ਗੁਰਦੇ ਦੀਆਂ ਬਿਮਾਰੀਆਂ ਤੇ ਮਾਨਸਿਕ ਤਣਾਅ ਹੋ ਸਕਦਾ ਹੈ।ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਵਰਗੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਘੱਟੋ-ਘੱਟ 30 ਮਿੰਟ ਕਸਰਤ ਤੇ ਸੈਰ ਕਰਨੀ ਚਾਹੀਦੀ ਹੈ।ਸੰਤੁਲਿਤ ਖ਼ੁਰਾਕ ਖਾਣੀ ਚਾਹੀਦੀ ਹੈ, ਨਮਕ ਅਤੇ ਚਿਕਨਾਈ ਪਦਾਰਥਾਂ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …