ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਆਦਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ
ਅਥਾਰਟੀ ਪਠਾਨਕੋਟ ਵਲੋਂ 2 ਅਕਤੂਬਰ ਤੋਂ 14 ਨਵੰਬਰ 2021 ਤੱਕ ਪਠਾਨਕੋਟ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਮਹੁੰਮਦ ਗੁਲਜਾਰ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਅਤੇ ਨਾਲਸਾ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।ਇਸ ਲਈ ਆਜ਼ਾਦੀ ਕਾ ਅਮ੍ਰਿਤ ਮਹੋਤਸਵ ਮੁਹਿੰਮ ਅਧੀਨ ਮਿਤੀ 2 ਅਕਤੂਬਰ ਤੋਂ ਲੈ ਕੇ 14 ਨੰਵਬਰ ਤੱਕ ਦੇਸ਼ ਭਰ ਦੇ ਵੱਖ-ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਜਿਸ ਤਹਿਤ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਅਤੇ ਨਾਲਸਾ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਪੈਰਾ ਲੀਗਲ ਵੰਲਅਟੀਅਰਾਂ ਅਤੇ ਪੈਨਲ ਦੇ ਵਕੀਲਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕਰਨਗੀਆਂ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media