Wednesday, March 18, 2026

ਪਰਾਲੀ ਦੇ ਧੂੰਏ ਨਾਲ ਮਨੁੱਖੀ,ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ‘ਤੇ ਪੈਂਦਾ ਹੈ ਬੁਰਾ ਪ੍ਰਭਾਵ -ਡਾ. ਅਮਰੀਕ ਸਿੰਘ

ਪਠਾਨਕੋਟ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਅਤੇ ਕੋਵਿਡ-19 ਦੀ ਮਹਾਂਮਾਰੀ ਮਨੁੱਖ ਦੀ ਸਾਹ ਪ੍ਰਣਾਲੀ ਤੇ ਸਿੱਧਾ ਅਸਰ ਪਾਉਂਦੀਆ ਹਨ ਜਿਸ ਨਾਲ ਮਨੁੱਖ ਦੀ ਜਿੰਦਗੀ ਨੂੰ ਖਤਰਾ ਪੈਦਾ ਹੋ ਜਾਂਦਾ ਹੈ।ਡਾ. ਅਮਰੀਕ ਸਿੰਘ ਨੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਸਰਕਲ ਕਾਨਵਾਂ ਦੇ ਕਿਸਾਨ ਮਿੱਤਰਾਂ (ਆਤਮਾ) ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ।
                  ਜ਼ਿਕਰਯੋਗ ਹੈ ਕਿ ਬਲਾਕ ਪਠਾਨਕੋਟ ਨੂੰ ਛੇਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਬਲਾਕ ਪਠਾਨਕੋਟ ਵਲੋਂ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ ਹੈ ਅਤੇ ਇਸ ਯੋਜਨਾਬੰਦੀ ਤਹਿਤ ਬਲਾਕ ਪਠਾਨਕੋਟ ਦੇ ਸਮੂਹ ਕਿਸਾਨ ਮਿੱਤਰਾਂ ਨਾਲ ਮਿਤੀ 5 ਅਕਤੂਬਰ ਤੱਕ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਬਾਅਦ ਵਿੱਚ ਸਰਕਲ ਪੱਧਰ ‘ਤੇ ਜਾਗਰੁਕਤਾ ਕੈਂਪ ਲਗਾਏ ਜਾਣਗੇ।ਡਾ. ਪਰਮਿੰਦਰ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਕੁਮਾਰੀ ਮਨਜੀਤ ਕੌਰ ਖੇਤੀ ਉਪ ਨਿਰੀਖਕ, ਸਾਹਿਲ ਕੁਮਾਰ, ਬਲਵਿੰਦਰ ਕੁਮਾਰ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ) ਮਨਦੀਪ ਸਿੰਘ, ਸੰਦੀਪ ਸਿੰਘ, ਨਵਦੀਪ ਕੁਮਾਰ, ਬਲਵਿੰਦਰ ਸਿੰਘ, ਮਨਿੰਦਰ ਸਿੰਘ ਸਮੇਤ ਸਮੂਹ ਕਿਸਾਨ ਮਿੱਤਰ ਹਾਜ਼ਰ ਸਨ।
                 ਕਿਸਾਨ ਮਿੱਤਰਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਪਠਾਨਕੋਟ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਏ ਧੂੰਏਂ ਮਨੁੱਖ ਤੇ ਪਸ਼ੂਆਂ ਦੀ ਸਿਹਤ ਅਤੇ ਚੌਗਿਰਦੇ ‘ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।
                   ਸਮੂਹ ਕਿਸਾਨ ਮਿੱਤਰਾਂ ਨੇ ਭਰੋਸਾ ਦਿਵਾਇਆ ਕਿ ਬਲਾਕ ਪਠਾਨਕੋਟ ਸਮੇਤ ਘਰੋਟਾ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਲਈ ਜ਼ਿਲਾ ਪ੍ਰਸਾਸ਼ਨ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਵੀ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …