ਮੀਡੀਆ ਵਿੱਚ ਚੱਲ ਰਹੀਆਂ ਅਫਵਾਹਾਂ ਦਾ ਕੀਤਾ ਖੰਡਨ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਯੂਥ ਵਿਕਾਸ ਬੋਰਡ ਵਲੋਂ ਜ਼ਿਲ੍ਹਿਆਂ ਵਿਚ ਯੂਥ ਵਿਕਾਸ ਬੋਰਡ ਦਾ ਚੇਅਰਮੈਨ ਲਗਾਉਣ ਦੀ ਕੋਈ ਤਜ਼ਵੀਜ਼
ਨਹੀ ਹੈ ਅਤੇ ਨਾ ਹੀ ਕਿਸੇ ਜ਼ਿਲ੍ਹੇ ਵਿਚ ਕਿਸੇ ਦੀ ਬਤੌਰ ਚੇਅਰਮੈਨ ਨਿਯੁੱਕਤੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ ਅਤੇ ਮੀਡੀਆ ਵਿੱਚ ਆ ਰਿਹਾ ਹੈ ਕਿ ਅੰਮਿ੍ਰਤਸਰ ਜ਼ਿਲ੍ਹੇ ਵਿੱਚ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਦੀ ਨਿਯੁੱਕਤੀ ਕੀਤੀ ਗਈ ਹੈ, ਜੋ ਕਿ ਪੂਰੀ ਤਰਾ੍ਹ ਗ਼ਲਤ ਹੈ।ਉਨਾਂ ਨੇ ਮੀਡੀਆ ਵਿੱਚ ਚੱਲ ਰਹੀਆਂ ਅਫਵਾਹਾਂ ਦਾ ਖੰਡਨ ਕੀਤਾ।
Punjab Post Daily Online Newspaper & Print Media