Saturday, May 24, 2025
Breaking News

ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਦਾ ਵਾਲੀਬਾਲ ਟੂਰਨਾਮੈਂਟ

ਡਿਪਟੀ ਕਮਿਸ਼ਨਰ ਦਫਤਰ ਦੀ ਟੀਮ ਨੇ ਟਰਾਫੀ ‘ਤੇ ਕੀਤਾ ਕਬਜ਼ਾ

ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੋਵਿਡ ਕਾਲ ਦੋਰਾਨ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਮਾਨਸਿਕ ਤੋਰ ‘ਤੇ ਪੂਰੀ ਤਰ੍ਹਾਂ ਨਾਲ ਸਿਹਤਮੰਦ ਰੱਖਣ ਲਈ ਕਰਮਚਾਰੀਆਂ ਵਿਚਕਾਰ ਵਾਲੀਬਾਲ ਮੈਚ ਕਰਵਾਇਆ ਗਿਆ।ਇਹ ਪ੍ਰਗਟਾਵਾ ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਵਾਲੀਬਾਲ ਮੈਚ ਦੋਰਾਨ ਕੀਤਾ।
                    ਤਹਿਸੀਲਦਾਰ ਪਠਾਨਕੋਟ ਲੱਛਮਣ ਸਿੰਘ ਦੇ ਉਪਰਾਲਿਆਂ ਸਦਕਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਸਟਾਫ ਅਤੇ ਪਟਵਾਰੀਆਂ ਦਰਮਿਆਨ ਵਾਲੀਬਾਲ ਮੈਚ ਦੇ ਤਿੰਨ ਰਾਊਂਡ ਕਰਵਾਏ ਗਏ। ਪਹਿਲੇ ਦੋ ਰਾਊਂਡ ਵਿੱਚ ਦੋਨੋ ਟੀਮਾਂ ਬਰਾਬਰ ਰਹੀਆਂ ਅਤੇ ਤੀਸਰੇ ਰਾਊਂਡ ਦੇ ਮੈਚ ਵਿੱਚ ਡਿਪਟੀ ਕਮਿਸ਼ਨਰ ਦਫਤਰ ਦੇ ਸਟਾਫ ਨੇ ਬਹੁਤ ਹੀ ਵਧੀਆ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਮੈਚ ਦੀ ਟਰਾਫੀ ਤੇ ਜੇਤੂ ਰਹਿ ਕੇ ਕਬਜ਼ਾ ਕੀਤਾ।
                  ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਅਤੇ ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸਿਕਾਇਤਾਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਵਾਲੀਬਾਲ ਮੈਚ ਦੀ ਅਰੰਭਤਾ ਕੀਤੀ ਅਤੇ ਬਾਅਦ ‘ਚ ਜੇਤੂ ਰਹੇ ਖਿਡਾਰੀਆਂ ਨੂੰ ਟਰਾਫੀ ਅਤੇ ਮੈਡਲ ਨਾਲ ਸਨਮਾਨਿਤ ਕੀਤਾ।ਦੂਸਰੀ ਟੀਮ ਨੂੰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਯਾਦਗਾਰ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਮੁਲਾਜਮਾਂ ਵਲੋਂ ਆਪਣੇ ਕੰਮ ਦਾ ਜਿਆਦਾ ਵਰਕ ਲੋਡ ਹੋਣ ਕਰਕੇ ਤਨਾਓ ਮਹਿਸੂਸ ਕੀਤਾ ਜਾਂਦਾ ਹੈ ਅਤੇ ਇਸ ਤਣਾਅ ਨੂੰ ਕੁੱਝ ਘੱਟ ਕਰਨ ਲਈ ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ।ਇਸ ਟੂਰਨਾਮੈਂਟ ਦਾ ਮੰਤਵ ਜਿਥੇ ਕਿ ਮੁਲਾਜਮਾਂ ਦੇ ਵਰਕ ਲੋਡ ਤੇ ਤਣਾਅ ਨੂੰ ਕੁੱਝ ਘੱਟ ਕਰਨਾ ਸੀ ਉਥੇ ਹੀ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕਰਨਾ ਸੀ।ਜਿਸ ਦੇ ਤਹਿਤ ਅੱਜ ਇਹ ਟੂਰਨਾਮੈਂਟ ਕਰਵਾਇਆ ਗਿਆ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …