

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ, ਉਹਨਾਂ ਦੇ ਮਾਤਾੁਪਿਤਾ ਅਤੇ ਅਧਿਆਪਕਾਂ ਦੀ ਸਹੂਲਤ ਲਈ ਲਿਫਟ ਦੀ ਸੁਵਿਧਾ ਅਤੇ ਸਕੇਟਿੰਗ ਰਿੰਕ ਦਾ ਸ਼ੁਭ ਆਰੰਭ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਅ’ਜ ਦੇ ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਮੁੱਖ ਮਹਿਮਾਨ ਸ. ਚਰਨਜੀਤ ਸਿੰਘ ਚੱਢਾ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਨਾ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਹੋਰ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਸ. ਚਰਨਜੀਤ ਸਿੰਘ ਚੱਢਾ ਨੇ ਲਿਫਟ ਦਾ ਬਟਨ ਦਬਾ ਕੇ ਇਸਦਾ ਸ਼ੁਭ ਆਰੰਭ ਕੀਤਾ ਅਤੇ ਇਸਤੋਂ ਬਾਅਦ ਸਕੇਟਿੰਗ ਰਿੰਕ ਦਾ ਵੀ ਉਦਘਾਟਨ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਸ਼ਬਦ ਦੇ ਗਾਇਨ ਰਾਹੀਂ ਪਰਮਾਤਮਾ ਦਾ ਆਸ਼ੀਰਵਾਦ ਲਿਆ ਗਿਆ ।ਸਕੇਟਿੰਗ ਦੇ ਮਾਹਰ ਵਿਦਿਆਰਥੀਆਂ ਵੱਲੋਂ ਸਕੇਟਿੰਗ ਰਿੰਕ ਵਿੱਚ ਕਲਾਬਾਜ਼ੀਆਂ ਅਤੇ ਕਰਤਬ ਦਿਖਾਏ ਗਏ।ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਨੇ ਉਦਘਾਟਨੀ ਸਮਾਰੋਹ ਦੇ ਸ਼ੁਭ ਮੌਕੇ ਦੀ ਰੌਣਕ ਨੂੰ ਚਾਰ ਚੰਨ ਲਗਾ ਦਿੱਤੇ।
ਸ. ਚਰਨਜੀਤ ਸਿੰਘ ਚੱਢਾ ਨੇ ਇਸ ਮੌਕੇ ਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੀਵਾਨ ਵੱਲੋਂ ਇਸਦੇ ਸਕੂਲਾਂ ਨੂੰ ਹਮੇਸ਼ਾਂ ਅਤਿੁਆਧੁਨਿਕ ਅਤੇ ਨਵੀਨ ਸਹੂਲਤਾਂ ਪ੍ਰਦਾਨ ਕਰਨ ਦਾ ਯਤਨ ਕੀਤਾ ਜਾਂਦਾ ਹੈ ਤਾਂ ਜੋ ਅੱਜ ਦੇ ਆਧੁਨਿਕ ਅਤੇ ਮੁਕਾਬਲੇ ਦੇ ਯੁੱਗ ਵਿੱਚ ਇਹ ਤੇਜੀ ਨਾਲ ਵਿਕਾਸ ਕਰ ਸਕਣ। ਸਕੂਲ ਵਿੱਚ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਨੂੰ ਵੇਖਦੇ ਹੋਏ ਹੁਣ ਇਸਦੀ ਇਮਾਰਤ ਚਾਰ ਮੰਜ਼ਲਾ ਹੋ ਗਈ ਹੈ ਜਿਸ ਕਰਕੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾੁਪਿਤਾ ਦੀ ਸਹੂਲਤ ਲਈ ਲਿਫਟ ਦੀ ਸੁਵਿਧਾ ਆਰੰਭ ਕੀਤੀ ਗਈ ਹੈ।ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਲਗਾਤਾਰ ਉੱਚ ਪ੍ਰਾਪਤੀਆਂ ਕੀਤੀਆਂ ਗਈਆਂ ਹਨ । ਸਕੂਲ ਦੀ ਚੌਥੀ ਮੰਜ਼ਲ ਉੱਤੇ ਨਵੇਂ ਸਕੇਟਿੰਗ ਰਿੰਕ ਦਾ ਨਿਰਮਾਣ ਕਰਵਾਇਆ ਗਿਆ ਹੈ ਤਾਂ ਜੋ ਵਿਦਿਆਰਥੀ ਉੱਥੇ ਸਕੇਟਿੰਗ ਦਾ ਅਭਿਆਸ ਕਰ ਸਕਣ।ਸਕੂਲ ਵੱਲੋਂ ਮੁੱਖ ਮਹਿਮਾਨ ਅਤੇ ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਹ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਸਕੂਲ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲਗਾਤਾਰ ਯਤਨ ਜਾਰੀ ਰੱਖੇ ਜਾਣਗੇ ।ਅੱਜ ਦੇ ਪ੍ਰੋਗਰਾਮ ਵਿੱਚ ਸ. ਪ੍ਰਿਤਪਾਲ ਸਿੰਘ ਸੇਠੀ, ਸੁਰਿੰਦਰਪਾਲ ਸਿੰਘ ਵਾਲੀਆ, ਸੰਤੋਖ ਸਿੰਘ ਸੇਠੀ, ਰਮਣੀਕ ਸਿੰਘ, ਸਵਿੰਦਰ ਸਿੰਘ ਕੱਥੁਨੰਗਲ, ਨਿਰੰਜਨ ਸਿੰਘ, ਕੁਲਜੀਤ ਸਿੰਘ, ਭਰਪੂਰ ਸਿੰਘ, ਅਜੀਤ ਸਿੰਘ ਬਸਰਾ, ਮਨਮੋਹਨ ਸਿੰਘ ਸਹਿੰਸਰਾ, . ਹਾਕਮ ਸਿੰਘ, ਡਾ: ਐਚ.ਐਸ. ਸੰਧੂ, ਸਪੋਰਟਸ ਡਾਇਰੈਕਟਰ. ਲਖਬੀਰ ਸਿੰਘ ਖਿਆਲਾ, . ਜਜਬੀਰ ਸਿੰਘ ਵਾਲੀਆ, ਅਜੀਤ ਸਿੰਘ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਸਕੂਲ ਦੀਆਂ ਮੁੱਖ ਅਧਿਆਪਕਾਵਾਂ ਅਤੇ ਵਿਦਿਆਰਥੀ ਸ਼ਾਮਲ ਹੋਏ ।
Punjab Post Daily Online Newspaper & Print Media