Tuesday, March 3, 2026

ਮਰਯਾਦਾ ਦੀ ਉਲੰਘਣਾ ਕਰਨ ‘ਤੇ ਬਾਬਾ ਗਾਜੀਦਾਸ ਕਲੱਬ ਰੋਪੜ ਦੇ ਪ੍ਰਧਾਨ ਖਿਲਾਫ ਹੋਵੇਗੀ ਸਖਤ ਕਾਰਵਾਈ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਪੈ੍ਰਸ ਨੋਟ ‘ਚ ਕਿਹਾ ਹੈ ਕਿ ਬਾਬਾ ਗਾਜੀਦਾਸ ਕਲੱਬ ਮਾਜਰਾ ਰੋਡ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਪਿਛਲੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਢੋਲ ਨਾਲ ਨਚਾਰ ਔਰਤਾਂ ਨੂੰ ਨਚਾ ਕੇ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਦੇਸ-ਵਿਦੇਸ਼ ਦੀਆਂ ਸੰਗਤਾਂ ਅੰਦਰ ਭਾਰੀ ਰੋਹ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਤੁਰੰਤ ਹੀ ਸਪੈਸ਼ਲ ਟੀਮ ਭੇਜ ਕੇ ਇਸ ਮਸਲੇ ਦੀ ਪੜਤਾਲ ਕਰਵਾ ਕੇ ਤਿੰਨ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਦਫਤਰ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੇਜੀ ਜਾਵੇ।ਰਿਪੋਰਟ ਆਉਣ ‘ਤੇ ਦੋਸ਼ੀ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …