ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ
ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵੱਲ੍ਹਾ (ਅੰਮ੍ਰਿਤਸਰ) ਵੱਲੋਂ ਲਗਾਏ ਗਏ ਫ੍ਰੀ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ।ੳੇਨਾਂ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਵੇਖਦੀ ਹੈ, ਉਥੇ ਹੀ ਧਰਮ ਦੇ ਪ੍ਰਚਾਰ ਪ੍ਰਸਾਰ, ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ਼ ਵੀ ਨਿਰੰਤਰ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸੇ ਤਹਿਤ ਅੱਜ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਸੰਗਤਾਂ ਲਈ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਮੈਡੀਸਨ, ਸਰਜਰੀ, ਬੱਚਾ ਰੋਗ ਵਿਭਾਗ, ਅੱਖ, ਨੱਕ, ਕੰਨ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਚੈਕਅੱਪ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜ਼ਾਂ ਨੂੰ ਵਧੇਰੇ ਇਲਾਜ਼ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਫ੍ਰੀ ਬੱਸ ਰਾਹੀਂ ਸ੍ਰੀ ਅੰਮ੍ਰਿਤਸਰ ਵਿਖੇ ਲਿਆਂਦਾ ਜਾਵੇਗਾ, ਜਿਥੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਉਨ੍ਹਾਂ ਦਾ ਇਲਾਜ਼ ਕੀਤਾ ਜਾਵੇਗਾ।
ਇਸ ਮੌਕੇ ਡਾ. ਜਸਕਰਨ ਸਿੰਘ, ਡਾ. ਬਬੀਤਾ ਸਰੀਨ, ਡਾ. ਮਨਪ੍ਰੀਤ ਕੌਰ, ਡਾ. ਇਕਬਾਲ ਸਿੰਘ, ਡਾ. ਰਾਹੁਲ ਸਮੇਤ ਹੋਰ ਮੈਡੀਕਲ ਸਟਾਫ ਹਾਜ਼ਰ ਸੀ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media