Tuesday, March 3, 2026

ਪਾਕਿਸਤਾਨ ’ਚ ਇਕ ਸਿੱਖ ਨੂੰ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ’ਚ ਇਕ ਸਿੱਖ ਸ. ਸਤਨਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ, ਤਾਂ ਜੋ ਅੱਗੇ ਤੋਂ ਕੋਈ ਹੋਰ ਅਜਿਹੀ ਘਟਨਾ ਨਾ ਵਾਪਰੇ। ਬੀਬੀ ਜਗੀਰ ਕੌਰ ਨੇ ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …