ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਵਿਦੇਸ਼ ਜਾ ਕੇ
ਪੜਨ ਦੇ ਚਾਹਵਾਨ ਵਿਦਿਆਰਥੀਆਂ/ਨੋਜਵਾਨਾਂ ਦੀ ਸਹੂਲਤ ਲਈ ਵਿਦੇਸ਼ੀ ਸਿੱਖਿਆ ਅਤੇ ਕਾਊਂਸਲਿੰਗ ਲਈ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਨੋਜਵਾਨਾਂ ਨੂੰ ਸਹੀ ਸੇਧ ਮਿਲ ਸਕੇ ਅਤੇ ਉਨਾਂ ਦੀ ਏਜੰਟਾਂ ਹੱਥੋਂ ਲੁੱਟ ਖਸੁੱਟ ਨਾ ਹੋਵੇ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦੇਸ਼ ਯਾਤਰਾ, ਵਿਦੇਸ਼ਾਂ ਵਿੱਚ ਪੜਾਈ ਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ਼ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਵੈਨਸ਼ਨ ਆਫ ਹਿਊਮਨ ਸਮਗਲਿੰਗ ਐਕਟ 2012, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਰਾਹੀਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ।ਉਨਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਏ ਵਿਅਕਤੀ ਬਿਊਰੋ ਵਿਖੇ ਰਜਿਸਟਰ ਜਾਂ ਅਣ-ਰਜਿਸਟਰਡ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।ਉਨਾਂ ਦੱਸਿਆ ਕਿ ਸ਼ਿਕਾਇਤ ਨਾਲ ਯੋਗ ਦਸਤਾਵੇਜ਼ ਜ਼ਰੂਰ ਲਗਾਏ ਜਾਣ।
ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਨੋਡਲ ਪੁਆਇੰਟ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਧਿਆਨ ਵਿੱਚ ਜੇਕਰ ਕੋਈ ਟਰੈਵਲ ਏਜੰਟ ਬਿਨਾਂ ਲਾਇਸੰਸ ਜਾਂ ਮਿਆਦ ਪੁਗਾ ਚੁੱਕੇ ਜਾ ਅਣ-ਰਜਿਸਟਰਡ ਏਜੰਟ ਆਉਂਦੇ ਹਨ ਤਾਂ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਦੀ ਸੂਚਨਾ ਜ਼ਿਲਾ ਪ੍ਰਸ਼ਾਸਨ ਦੀ ਵੈਬਸਾਈਟ ’ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਹੋਰਨਾਂ ਨੂੰ ਜਾਗਰੂਕ ਕੀਤਾ ਜਾ ਸਕੇ।ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ ਵਿਖੇ ਆ ਕੇ ਜਾਂ ਹੈਲਪਲਾਈਨ ਨੰਬਰ 98779-18167 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media