ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੀ ਭਾਗੀਦਾਰੀ ਰਾਹੀਂ ਸਾਫ ਸਫਾਈ ਬਾਰੇ ਜਾਗਰੂਕਤਾ
ਲਈ 30 ਦਿਨਾ ‘ਕਲੀਨ ਇੰਡੀਆ ਮਿਸ਼ਨ’ ਦੀ ਸ਼ੁਰੂਆਤ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ(ਜ) ਅਦਿਤਯਾ ਉੱਪਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਐਸ.ਪੀ ਆਂਗਰਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ।ਉਨ੍ਹਾਂ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਜਿਥੇ ਖੁਦ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਉੱਥੇ ਹੀ ਉਹ ਦੂਜਿਆਂ ਨੂੰ ਵੀ ਸਾਫ ਸਫਾਈ ਲਈ ਪ੍ਰੇਰਿਤ ਕਰਨ।ਇਹ ਮਿਸ਼ਨ 1 ਅਕਤੂਬਰ ਤੋਂ 30 ਅਕਤੂਬਰ ਤੱਕ ਚੱਲੇਗਾ।
ਨਹਿਰੂ ਯੁਵਾ ਕੇਂਦਰ ਕਪੂਰਥਲਾ ਦੀ ਕੋਆਰਡੀਨੇਟਰ ਦੀਪਮਾਲਾ ਠਾਕੁਰ ਨੇ ਦੱਸਿਆ ਕਿ ਕਲੀਨ ਇੰਡਿਆ ਮਿਸ਼ਨ ਤਹਿਤ ਕਪੂਰਥਲਾ ਜ਼ਿਲ੍ਹੇ ਨੂੰ ਸਾਫ ਸੁਥਰਾ ਰੱਖਣ ਅਤੇ ਲੋਕਾਂ ਨੂੰ ਸਾਫ ਸਫਾਈ ਬਾਰੇ ਜਾਗਰੂਕ ਕਰਨ ਲਈ ਸਾਰੇ ਸ਼ਹਿਰਾਂ ਤੇ ਪਿੰਡਾਂ ਤੱਕ ਵਿਸ਼ੇਸ਼ ਟੀਮਾਂ ਬਣਾ ਕੇ ਪਹੁੰਚ ਕੀਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media