ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਵੱਛ ਭਾਰਤ ਮਿਸ਼ਨ (ਗ੍ਰਾਮੀਨ) ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿੱਚ ਛੱਪੜਾਂ ਨੂੰ ਪੱਕਾ ਕਰਨ, ਕੂੜੇ ਦੇ ਪ੍ਰਬੰਧਨ
ਲਈ ਪਿੱਟ ਬਣਾਉਣ ਅਤੇ ਗੰਦੇ ਪਾਣੀ ਦੇ ਲਈ ਸੋਕਪਿਟ ਬਣਾਉਣ ਬਾਰੇ ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਲ ਸਪਲਾਈ ਪੇਂਡੂ ਸੈਨੀਟੇਸ਼ਨ ਵਿਭਾਗ ਵਲੋਂ ‘ਸਵੱਛਤਾ ਰੱਥ’ ਚਲਾਇਆ ਗਿਆ ਹੈ।ਇਹ ਰੱਥ ਹਰ ਰੋਜ਼ 5 ਪਿੰਡਾਂ ਵਿੱਚ ਜਾ ਕੇ ਪੰਚਾਇਤਾਂ ਅਤੇ ਲੋਕਾਂ ਨੂੰ ਇਨਾਂ ਫੰਡਾਂ ਬਾਰੇ ਜਾਗਰੂਕ ਕਰੇਗਾ।
ਸ਼ੁਰੂਆਤੀ ਤੌਰ ’ਰੱਥ ਨਾਲ ਪਹਿਲੇ ਦਿਨ ਬਲਾਕ ਕਪੂਰਥਲਾ ਦੇ ਪਿੰਡ ਨਵਾਂ ਪਿੰਡ ਗੇਟ ਵਾਲਾ ਤੇ, ਖੀਰਾਵਾਲੀ, ਤਯਬਪੁਰ ਅਤੇ ਜਗਰੀਪੁਰ ਦੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।ਵਿਭਾਗ ਵਲੋਂ ਬਲਕਾ ਕੋਆਰਡੀਨੇਟਰ ਰਣਦੀਪ ਕੌਰ ਨੇ ਪੰਜ ਪਿੰਡਾਂ ਵਿੱਚ ਜਾ ਕੇ ਉਥੇ ਸਰਪੰਚਾਂ ਅਤੇ ਲੋਕਾਂ ਨੂੰ ਸਾਲਿਡ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ ਅਤੇ ਗ੍ਰੇ ਵੇਸਟ ਮੈਨੇਜਮੈਂਟ ਬਾਰੇ ਦੱਸਿਆ ਗਿਆ।ਉਨਾਂ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਸਾਫ ਸੁਥਰਾ ਬਣਾਇਆ ਜਾ ਸਕੇ।
Check Also
ਗੁ. ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸੇਵਾ ਸੁਸਾਇਟੀਆਂ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ …
Punjab Post Daily Online Newspaper & Print Media