ਨਵਾਂਸ਼ਹਿਰ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬੱਸ ਸੇਵਾ ਦੀ ਸਹੂਲਤ ਦੇਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ
ਲਈ ਸਟੇਜ਼ ਕੈਰਿਜ਼ ਬੱਸਾਂ ਦੇ ਰੂਟ ਪਰਮਿਟ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤਹਿਤ ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਬੀਤੇ ਦਿਨ ਟਰਾਂਸਪੋਰਟ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਇਹ ਆਦੇਸ਼ ਦਿੱਤੇ ਗਏ ਕਿ ਇਸ ਸਕੀਮ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ।
ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਮੈਨੇਜਰ ਰਾਜੀਵ ਦੱਤਾ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ 248 ਵੱਖ-ਵੱਖ ਰੂਟਾਂ ’ਤੇ 864 ਸਟੇਜ ਕੈਰਿਜ ਬੱਸਾਂ ਦੇ ਰੂਟ ਪਰਮਿਟ ਜਾਰੀ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿਚੋਂ 502 ਰੂਟ ਪਰਮਿਟ ਨੈਸ਼ਨਲ ਹਾਈਵੇਜ਼ ਦੇ ਹਨ ਅਤੇ 362 ਰੂਟ ਪਰਮਿਟ ਸਟੇਟ ਹਾਈਵੇਜ਼ ਨਾਲ ਸਬੰਧਤ ਹਨ।ਇਸ ਤੋਂ ਇਲਾਵਾ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਅਤੇ ਆਮ ਲੋਕਾਂ ਨੂੰ ਬੱਸ ਸੇਵਾ ਮੁਹੱਈਆ ਕਰਵਾਉਣ ਲਈ ਦੇ ਮਕਸਦ ਨਾਲ ਕਾਫੀ ਗਿਣਤੀ ਵਿਚ ਮਿੰਨੀ ਬੱਸਾਂ ਦੇ ਰੂਟ ਪਰਮਿਟ ਵੀ ਜਾਰੀ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਹ ਰੂਟ ਪਰਮਿਟ ਰਿਜਨਲ ਟਰਾਂਸਪੋਰਟ ਅਥਾਰਟੀ ਅੰਮ੍ਰਿਤਸਰ, ਬਠਿੰਡਾ, ਜਲੰਧਰ, ਫ਼ਰੀਦਕੋਟ ਅਤੇ ਹੁਸ਼ਿਆਰਪੁਰ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਜਾਣੇ ਹਨ ਅਤੇ ਇਨ੍ਹਾਂ ਰੂਟ ਪਰਮਿਟਾਂ ਦੀਆਂ ਲਿਸਟਾਂ ਇਨ੍ਹਾਂ ਆਰ.ਟੀ.ਏ ਫ਼ਤਰਾਂ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਵਿਚ ਮੌਜ਼ੂਦ ਹਨ।ਰੂਟ ਪਰਮਿਟ ਲੈਣ ਲਈ 7 ਅਕਤੂਬਰ 2021 ਤੱਕ ਉਪਰੋਕਤ ਆਰ.ਟੀ.ਏ ਦਫ਼ਤਰ/ਐਸ.ਟੀ.ਸੀ ਦਫ਼ਤਰ ਵਿਚ ਅਪਲਾਈ ਕੀਤਾ ਜਾ ਸਕਦਾ ਹੈ।
ਜਨਰਲ ਮੈਨੇਜਰ ਰਾਜੀਵ ਦੱਤਾ ਨੇ ਇਹ ਵੀ ਦੱਸਿਆ ਕਿ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਸਮੂਹ ਜਨਰਲ ਮੈਨੇਜਰਾਂ ਨੂੰ ਬੱਸ ਸਟੈਂਡਾਂ ਅਤੇ ਬੱਸਾਂ ਦੀ ਸਾਫ਼-ਸਫ਼ਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ।ਸ਼ਹੀਦ ਭਗਤ ਸਿੰਘ ਨਗਰ ਬੱਸ ਸਟੈਂਡ ਦੀ ਸਾਫ਼-ਸਫ਼ਾਈ ਸਬੰਧੀ ਡਿਪੂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਦੀ ਸਾਫ਼-ਸਫ਼ਾਈ ਸਬੰਧੀ ਰੋਜ਼ਾਨਾ ਪੱਧਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਬੱਸਾਂ ਨੂੰ ਰੂਟ ’ਤੇ ਭੇਜਣ ਤੋਂ ਪਹਿਲਾਂ ਅੰਦਰੋਂ ਅਤੇ ਬਾਹਰੋਂ ਸਾਫ਼ ਰੱਖਣ ਲਈ ਆਦੇਸ਼ ਜਾਰੀ ਕੀਤੇ ਗਏ ਹਨ।
ਇਸ ਮੌਕੇ ਸਟੇਸ਼ਨ ਸੁਪਰਵਾਈਜ਼ਰ ਗੁਰਨਾਮ ਸਿੰਘ, ਵਰਕਸ ਮੈਨੇਜਰ ਜਸਮੀਤ ਸਿੰਘ, ਸਹਾਇਕ ਮਕੈਨੀਕਲ ਅਫ਼ਸਰ ਗੁਰਤੇਜ ਸਿੰਘ, ਸੁਪਰਡੈਂਟ ਮਨਜੀਤ ਸਿੰਘ, ਸੀਨੀਅਰ ਸਹਾਇਕ ਸਤਪਾਲ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media