Wednesday, June 24, 2026

ਪਰਾਲੀ ਪ੍ਰਬੰਧਨ ਸਬੰਧੀ ਪਿੰਡ ਖਾਲੂ ਵਿਖੇ ਸਿਖਲਾਈ ਕੈਂਪ

ਕਪੂਰਥਲਾ, 2 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਅੱਜ ਪਿੰਡ ਖਾਲੂ ਵਿਖੇ ਡਾ. ਐਚ.ਪੀ.ਐਸ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਸਿਖਲਾਈ ਕੈਂਪ ਲਗਾਇਆ ਗਿਆ।
                    ਕੈਂਪ ਦੌਰਾਨ ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਮਲਚਰ, ਪਲੋਅ, ਸੁਪਰ ਐਸ.ਐਮ.ਐਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਉਹਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ, ਕਿਉਂਕਿ ਪਰਾਲੀ ਸਾੜਨ ਨਾਲ ਵਾਤਾਵਾਰਣ ਅਤੇ ਸਿਹਤ ਦਾ ਬਹੁਤ ਨੁਕਸਾਨ ਹੁੰਦਾ ਹੈ।ਉਨ੍ਹਾਂ ਕਿਹਾ ਕਿ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾਵੇ।
                  ਇਸ ਮੌਕੇ ਦਰਸ਼ਨ ਸਿੰਘ ਏ.ਐਸ.ਆਈ ਅਤੇ ਜਗਜੀਤ ਸਿੰਘ ਏ.ਟੀ.ਐਮ, ਸਰਪੰਚ ਇੰਦਰਜੀਤ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ ਦਿਆਲ ਸਿੰਘ ਤੇ ਹਰਜਿੰਦਰ ਸਿੰਘ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …