ਸਮਰਾਲਾ, 2 ਅਕਤੂਬਰ (ਇੰਦਰਜੀਤ ਸਿੰਘ ਕੰਗ) – ਡਵੀਜ਼ਨ ਸਮਰਾਲਾ ਦੀ ਪੈਨਸ਼ਨਰਜ਼ ਐਸੋੋਸੀਏਸ਼ਨ ਮੰਡਲ ਸਮਰਾਲਾ ਦੀ ਕਮੇਟੀ ਦੀ ਐਸੋਸੀਏਸ਼ਨ ਸਮਰਾਲਾ
ਦੇ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ 75 ਸਾਲ ਦੇ ਪੁਰਸ਼ ਅਤੇ 73 ਸਾਲ ਦੀਆਂ ਮੈਂਬਰ ਔਰਤਾਂ ਨੂੰ 8 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਘੁਲਾਲ ਮੰਡਲ ਸਮਰਾਲਾ ਵਿਖੇ ਇੱਕ ਵਿਸ਼ੇਸ਼ ਸਮਾਗਮ ਰਾਹੀਂ ਸਨਮਾਨਿਤ ਕੀਤਾ ਜਾ ਰਿਹਾ ਹੈ ।ਇਸ ਉਪਰੰਤ ਮੰਡਲ ਕਮੇਟੀ ਦੀ ਚੋਣ ਦੌਰਾਨ ਕਾਰਜਕਾਰਨੀ ਕਮੇਟੀ ਚੁਣੀ ਜਾਵੇਗੀ।ਮੀਟਿੰਗ ਵਿੱਚ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਅਤੇ ਸਮੂਹ ਪੈਨਸ਼ਨਰਜ਼ ਨੂੰ ਅਪੀਲ ਕੀਤੀ ਗਈ ਕਿ 8 ਅਕਤੂਬਰ ਨੂੰ ਸਵੇਰੇ ਸਹੀ 10.00 ਵਜੇ ਮੰਡਲ ਘੁਲਾਲ ਸਮਰਾਲਾ ਵਿਖੇ ਪਹੁੰਚਣ।
ਅੱਜ ਦੀ ਮੀਟਿੰਗ ਵਿੱਚ ਇੰਜ: ਪ੍ਰੇਮ ਸਿੰਘ, ਇੰਜ: ਜੁਗਲ ਕਿਸ਼ੋਰ ਸਾਹਨੀ, ਦਰਸ਼ਨ ਸਿੰਘ ਕੈਸ਼ੀਅਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਰਾਜਿੰਦਰਪਾਲ ਵਡੇਰਾ ਸਾਬਕਾ ਡਿਪਟੀ ਸੀ.ਏ.ਓ, ਭੁਪਿੰਦਰਪਾਲ ਸਿੰਘ, ਅਮਰਜੀਤ ਸਿੰਘ ਚਹਿਲਾਂ, ਪ੍ਰੇਮ ਕੁਮਾਰ ਸਰਕਲ ਆਗੂ, ਪ੍ਰੇਮ ਚੰਦ ਭਲਾ ਲੋਕ, ਰਾਜਾ ਰਾਮ, ਦਰਸ਼ਨ ਸਿੰਘ ਕੋਟਾਲਾ ਆਦਿ ਹਾਜ਼ਰ ਸਨ।ਪ੍ਰਧਾਨ ਸਿਕੰਦਰ ਸਿੰਘ ਨੇ ਪੈਨਸ਼ਨਰਾਂ ਨੂੰ ਸਨਮਾਨ ਸਮਾਰੋਹ ਤੇ ਚੋਣ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media