ਨਵਾਂਸ਼ਹਿਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973
(1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 4 ਅਕਤੂਬਰ 2021 ਨੂੰ ਵਿਸ਼ਵ ਐਨੀਮਲ ਦਿਵਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਲਾਟਰ ਹਾਊਸ, ਮੀਟ ਦੀਆਂ ਦੁਕਾਨਾਂ ਅਤੇ ਹੋਟਲ/ਰੈਸਟੋਰੈਂਟ/ਢਾਬੇ, ਜਿਥੇ ਮਾਸਾਹਾਰੀ ਭੋਜਨ ਵਰਤਿਆ ਜਾਂਦਾ ਹੈ, ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ।ਇਸ ਹੁਕਮ ਨੂੰ ਲਾਗੂ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਮੂਹ ਨਗਰ ਕੌਂਸਲਾਂ ਦੇ ਕਾਰਜ਼ ਸਾਧਕ ਅਫ਼ਸਰ ਜਿੰਮੇਵਾਰ ਹੋਣਗੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media