Sunday, August 2, 2026

ਪਰਮਿੰਦਰ ਢੀਂਡਸਾ ਨੇ ਝੋਨੇ ਦੀ ਖਰੀਦ ਰੋਕਣ ਦੀ ਕੀਤੀ ਸਖਤ ਨਿੰਦਾ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਐਨ ਮੌਕੇ ‘ਤੇ ਝੋਨੇ ਦੀ ਖਰੀਦ ਰੋਕਣ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਇਹ ਕਿਸਾਨਾਂ ਨਾਲ ਧੋਖਾ ਹੈ।ਉਹਨਾ ਦੋਸ਼ ਲਾਇਆ ਕਿ ਕਿਸਾਨਾਂ ਲਈ ਨਵੀ ਸਮੱਸਿਆ ਖੜੀ ਕਰਨ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੋਵੇਂ ਹੀ ਜਿੰਮੇਵਾਰ ਹਨ।ਢੀਂਡਸਾ ਨੇ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਮੂਹ ਵਰਕਰਾਂ ਖਾਸ ਕਰਕੇ ਨੌਜਵਾਨਾਂ ਨੂੰ ਕਿਸਾਨਾਂ ਦੇ ਘਿਰਾਉ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਪਰਮਿੰਦਰ ਸਿੰਘ ਢੀਂਡਸਾ ਨੇ ਖਰੀਦ ਸ਼ੁਰੂ ਕਰਨ ਦੀ ਰਵਾਇਤ ਤੋੜਣ ਦੇ ਫੇਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਬਦਲਾਖੋਰੀ ਦੀ ਨੀਤੀ ਨੂੰ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …