ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਖੀਮਪੁਰ ਖੀਰੀ
(ਯੂ.ਪੀ) ਵਿਖੇ ਵਾਪਰੀ ਮੰਦਭਾਗੀ ਘਟਨਾ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨਾਂ ਕਿਹਾ ਕਿ ਇਸ ਘਟਨਾ ਵਿੱਚ ਜਿਹੜੇ ਵਿਅਕਤੀਆਂ ਦੀਆਂ ਜਾਨਾਂ ਗਈਆਂ ਹਨ, ਉਹ ਬਹੁਤ ਹੀ ਦੁੱਖਦਾਈ ਹਨ।ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਘਟਨਾ ਦੀ ਤੁਰੰਤ ਹੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਦਾ ਪਤਾ ਲਗਾਉਣਾ ਚਾਹੀਦਾ ਹੈ ਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਥੇਦਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਗਿਆ ਹੈ ਕਿ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਇਸ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲ਼ ਟੀਮ ਭੇਜੀ ਜਾਵੇ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media