ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਮੁੱਖ ਮੰਤਰੀ ਦੀ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਕ
ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਿਧਾਨਕ ਅਹੁੱਦਿਆਂ ’ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ।ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਜੇਕਰ ਹਰਿਆਣੇ ਦਾ ਮੁੱਖ ਮੰਤਰੀ ਕਿਸਾਨਾਂ ਨਾਲ ਹਮਦਰਦੀ ਨਹੀਂ ਕਰ ਸਕਦਾ ਤਾਂ ਅਜਿਹੀ ਬਿਆਨਬਾਜ਼ੀ ਕਰਕੇ ਦੇਸ਼ ਦੀ ਅਮਨ ਸ਼ਾਂਤੀ ਨੂੰ ਲਾਂਬੂ ਲਗਾਉਣ ਦਾ ਕੰਮ ਵੀ ਨਾ ਕਰੇ।ਉਨ੍ਹਾਂ ਕਿਹਾ ਕਿ ਹਰਿਆਣੇ ਵਿਚ ਪਹਿਲਾਂ ਵੀ ਸਰਕਾਰੀ ਸ਼ਹਿ ’ਤੇ ਕਿਸਾਨਾਂ ਉਪਰ ਕਈ ਵਾਰ ਅੱਤਿਆਚਾਰ ਹੋ ਚੁੱਕਾ ਹੈ।ਅਜਿਹੇ ਵਿੱਚ ਮੁੱਖ ਮੰਤਰੀ ਦੀ ਅਜਿਹੀ ਬਿਆਨਬਾਜ਼ੀ ਮਾਹੌਲ ਨੂੰ ਹੋਰ ਖਰਾਬ ਕਰੇਗੀ।ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਹੱਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media