ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਗੱਲਬਾਤ
ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਮਿਲਣ ਲਈ ਸਮੇਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਗ੍ਰਹਿ ਮੰਤਰੀ ਨੂੰ ਮਿਲ ਕੇ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਕੇਸ ਦਾ ਨਿਪਟਾਰਾ ਕਰਨ ਲਈ ਕਹੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਅਪੀਲ ਕੀਤੀ ਗਈ ਸੀ, ਜਿਸ ਵਿੱਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਵੀ ਸਰਕਾਰ ਨੂੰ ਭਾਈ ਰਾਜੋਆਣਾ ਦੇ ਕੇਸ ਸਬੰਧੀ ਜਲਦ ਫੈਸਲਾ ਕਰਨ ਲਈ ਹੁਕਮ ਜਾਰੀ ਕੀਤੇ ਹੋਏ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media