Tuesday, April 21, 2026

ਵਿਧਾਇਕ ਅੰਗਦ ਸਿੰਘ ਨੇ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਨਵਾਂਸ਼ਹਿਰ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਾਹੋਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋੋਂ ਝੋਨੇ ਦੀ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਲਈ ਪੂਰੇ ਸੂਬੇ ਵਿਚ ਯੋਜਨਾਬੱਧ ਢੰਗ ਨਾਲ ਸਾਰੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਲਿਫਟਿੰਗ ਅਤੇ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ।ਇਸੇ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚੱਜੀ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
                ਇਸ ਮੌਕੇ ਉਨ੍ਹਾਂ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਮੀਤ ਪ੍ਰਧਾਨ ਮੋਹਿੰਦਰ ਪਾਲ, ਰਾਜੇਸ਼ ਚੋਪੜਾ, ਹਰਸ਼ ਜੋਸ਼ੀ, ਸਰੂਪ ਬਡਵਾਲ, ਬੌਬੀ ਚੋਪੜਾ, ਤਰਸੇਮ ਚੁੰਬਰ, ਕੁਲਵੀਰ ਸਿੰਘ, ਅਜੀਤ ਸਿੰਘ, ਗੁਰਮੇਲ ਐਮ.ਸੀ, ਕਾਲਾ ਬਲਰਾਜ ਚੋਪੜਾ, ਕੁਲਵੰਤ ਸਿੰਘ, ਨਿਰਮਲ ਸਿੰਘ, ਕੇਵਲ ਸਿੰਘ, ਜਸਵੰਤ ਸਿੰਘ, ਅਸ਼ੋਕੀ, ਡਾ. ਸੈਣੀ ਤੋਂ ਇਲਾਵਾ ਖ਼ਰੀਦ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …