Wednesday, April 15, 2026

ਮਗਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ ਦਫ਼ਤਰ ਅੱਗੇ ਲਾਇਆ ਧਰਨਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵਲੋਂ ਪਿੰਡ ਚੰਗਾਲ ਵਿਖੇ ਰੂੜੀਆਂ ਵਾਲੀ ਥਾਂ’ ਤੇ ਧੱਕੇ ਨਾਲ ਪਾਰਕ ਬਣਾਉਣ ਖਿਲਾਫ਼ ਅਤੇ ਮਗਨਰੇਗਾ ਦਾ ਕੰਮਕਾਰ ਚਲਾਉਣ, ਨਵੇਂ ਜਾਬ ਕਾਰਡ ਬਣਾਉਣ ਅਤੇ ਵਿਤਕਰੇਬਾਜ਼ੀ ਵਿਰੁੱਧ ਬੀ.ਡੀ.ਪੀ.ਓ ਦਫ਼ਤਰ ਸੰਗਰੂਰ ਵਿਖੇ ਧਰਨਾ ਲਾ ਕੇ ਮੰਗ ਪੱਤਰ ਸੌਂਪਿਆ ਗਿਆ।ਪੇਂਡੂ ਮਜ਼ਦੂਰ ਔਰਤਾਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਜ਼ਿਲ੍ਹਾ ਸਕੱਤਰ ਬਿਮਲ ਕੌਰ, ਇਲਾਕਾ ਆਗੂ ਚਰਨਜੀਤ ਕੌਰ ਨੇ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਪੰਜ-ਪੰਜ ਮਰਲੇ ਪਲਾਟ ਵੰਡਣ ਸਬੰਧੀ ਪੰਚਾਇਤਾਂ ਰਾਹੀਂ ਮਤੇ ਪਵਾ ਰਹੀ ਹੈ ਤੇ ਦੂਜੇ ਪਾਸੇ ਪਿੰਡ ਚੰਗਾਲ ਵਿਖੇ ਖੇਤ ਮਜ਼ਦੂਰ ਔਰਤਾਂ ਤੋਂ ਰੂੜੀਆਂ ਵਾਲੀ ਥਾਂ ਵੀ ਖੋਹਣ ਦੀਆਂ ਸਾਜ਼ਿਸ਼ ਰਚੀ ਜਾ ਰਹੀ ਹੈ।ਜਿਸ ਤੋਂ ਸਾਫ਼ ਤੇ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਪੰਜ ਪੰਜ ਮਰਲੇ ਪਲਾਟ ਵੰਡਣ ਦੀ ਜੋ ਗੱਲ ਕਰ ਰਹੀ ਹੈ ਉਹ ਮਹਿਜ਼ ਖਾਨਾਪੂਰਤੀ ਹੀ ਹੈ।ਜਿਸ ਨੂੰ ਜਥੇਬੰਦੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।ਬੀ.ਡੀ.ਪੀ.ਓ ਸੰਗਰੂਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।
                ਜਿੰਨਾਂ ਨੇ ਮੰਗ ਪੱਤਰ ਲੈਂਦਿਆਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨਾਂ ਹਰ ਹਾਲਤ ਵਿੱਚ ਇਨਸਾਫ਼ ਜ਼ਰੂਰ ਮਿਲੇਗਾ।ਇਹ ਭਰੋਸਾ ਦਿਵਾਏ ਜਾਣ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ।
             ਇਸ ਸਮੇਂ ਸ਼ਿੰਦਰਪਾਲ ਕੌਰ, ਸਿਮਰ ਕੌਰ, ਬਲਜਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …