ਕਪੂਰਥਲਾ, 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ
ਕਰਵਾਉਣ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਕਪੂਰਥਲਾ ਵਲੋਂ ਅੱਜ 6 ਅਕਤੂਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪੰਜਵੀਂ ਮੰਜਿਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਏਵਨ, ਆਈ.ਸੀ.ਆਈ.ਸੀ.ਆਈ ਬੈਂਕ ਸੇਲਜ਼ ਅਤੇ ਬੈਂਕ ਵੈਲਿਊ ਅਫਸਰਾਂ ਦੀ ਪ੍ਰੋਫਾਈਲ ਵਾਸਤੇ ਭਾਗ ਲੈ ਰਹੀਆਂ ਹਨ।ਇਨ੍ਹਾਂ ਪੋਸਟਾਂ ਲਈ ਇੰਟਰਵਿਊ ਵਿੱਚ 10+2 ਅਤੇ ਗਰੇਜੂਏਟ ਪ੍ਰਾਰਥੀ ਭਾਗ ਲੈ ਸਕਦੇ ਹਨ।
ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਪੂਰਥਲਾ ਸ਼੍ਰੀਮਤੀ ਨੀਲਮ ਮਹੇ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਦੇ ਪੋਰਟਲ ’ਤੇ ਰਜਿਸਟਰ ਹੋ ਕੇ ਬਿਊਰੋ ਵਲੋਂ ਦਿੱਤੀਆਂ ਜਾਦੀਆਂ ਸੇਵਾਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media