Sunday, June 21, 2026

ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਆਗੂ ਸੇਵਾ ਸਿੰਘ ਸੇਖਵਾਂ ਦਾ ਅੱਜ ਦੇਹਾਂਤ ਹੋ ਗਿਆ।

ਪੁਰਾਣੀ ਫੋਟੋ

ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਉਨਾਂ ਦੇ ਸਪੁੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਪੋਸਟ ਪਾ ਕੇ ਸਾਂਝੀ ਕੀਤੀ ਗਈ।ਜਥੇਦਾਰ ਸੇਖਵਾਂ ਪਿੱਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
                     ਜਿਕਰਯੋਗ ਹੈ ਕਿ 71 ਸਾਲਾ ਜਥੇਦਾਰ ਸੇਖਵਾਂ ਅਕਾਲੀ ਭਾਜਪਾ ਸਰਕਾਰ ਵਿੱਚ ਪਹਿਲਾਂ ਮਾਲ ਤੇ ਲੋਕ ਸੰਪਰਕ ਮੰਤਰੀ ਅਤੇ ਫਿਰ ਤਕਨੀਕੀ ਸਿਖਿਆ ਮੰਤਰੀ ਰਹੇ।ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਸਨ।ਉਨਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਛੱਡ ਕੇ ਅਕਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਆਦਿ ਆਗੂਆਂ ਨਾਲ ਮਿਲ ਕੇ ਨਵੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਈ। 26 ਅਗਸਤ 2021 ‘ਚ ਉਨਾਂ ਦੀ ਸਿਹਤ ਦਾ ਹਾਲ ਜਾਨਣ ਪੁੱਜੇ ਆਪ ਸੁਪਰੀਮੋ ਅਤੇ ਦਿੱਲ਼ੀ ਦੇ ਮੁੱਖ ਮੰਤਰੀ ਦੀ ਹਾਜ਼ਰੀ ‘ਚ ਉਹ ਆਮ ਆਦਮੀ ਪਾਰਟੀ ਵਿੱਚ ਹੋ ਗਏ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …