ਸੰਗਰੂਰ, 7 ਅਕਤੁਬਰ (ਜਗਸੀਰ ਲੌਂਗੋਵਾਲ) – ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਸੰਘਰਸ਼ ਦੇ ਮਾਮਲੇ
ਉਪਰ ਦੇਸ਼ ਦੀਆਂ ਸਮੂਹ ਰਾਜਸੀ ਧਿਰਾਂ ਨੂੰ ਇੱਕ ਐਕਸ਼ਨ ਪਲੈਨ ਬਣਾ ਕੇ ਕੇਂਦਰ ਸਰਕਾਰ ਨਾਲ ਮੁਕਾਬਲਾ ਕਰਨ ਸੱਦਾ ਦਿੱਤਾ ਹੈ।ਉਹਨਾਂ ਕਿਹਾ ਕਿਸਾਨ ਸ਼ੁਰੂ ਤੋਂ ਹੀ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ ਸ਼ਾਂਤਮਈ ਸੰਘਰਸ਼ ਕਰ ਰਹੇ ਹਨ।ਕੇਂਦਰ ਸਰਕਾਰ ਦੇ ਉਕਸਾਉਣ ਦੀਆਂ ਘਟਨਾਵਾਂ ਦੇ ਬਾਵਜ਼ੂਦ ਕਿਸਾਨਾਂ ਨੇ ਪੂਰੇ ਜਬਤ ਤੇ ਸੰਜਮ ਦਾ ਮੁਜ਼ਾਹਰਾ ਕੀਤਾ ਹੈ।ਉਹਨਾਂ ਕਿਹਾ ਕਿ ਕਿਸਾਨਾਂ ਦੇ ਦਰੜ੍ਹ ਕੇ ਮਾਰੇ ਜਾਣ ਦੀਆਂ ਘਟਨਾਵਾਂ ਨੇ ਭਾਰਤੀ ਜਨਤਾ ਪਾਰਟੀ ਦਾ ਸੱਤਾ ਹੰਕਾਰ ਸਿਰ ਚੜ ਬੋਲ ਰਿਹਾ ਹੈ, ਜੋ ਬੇਹੱਦ ਨਿੰਦਣਯੋਗ ਹੈ।ਅਜਿਹੇ ਹਾਲਾਤਾਂ ‘ਚ ਦੇਸ਼ ਦੀਆਂ ਰਾਜਸੀ ਪਾਰਟੀਆਂ ਨੂੰ ਸਿਆਸਤ ਤੋਂ ਉੁਪਰ ਉਠ ਕੇ ਕਿਸਾਨਾਂ ਦੇ ਹੱਕ ਵਿੱਚ ਨਿਤਰਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਇਸ ਸਬੰਧੀ ਉਨਾਂ ਦੀ ਦੇਸ਼ ਦੇ ਕਈ ਆਗੂਆਂ ਨਾਲ ਗੱਲਬਾਤ ਵੀ ਹੋਈ ਹੈ।
ਮਹਿਲਾਂ ਚੌਂਕ ਵਿਖੇ ਆਪਣੇ ਇੱਕ ਸਾਥੀ ਸੂਰਤ ਸਿੰਘ ਦੀ ਬਰਸੀ ਦੇ ਸਮਾਗਮ ਉਪਰੰਤ ਗੱਲਬਾਤ ਢੀਂਡਸਾ ਨੇ ਕਿਹਾ ਕਿ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਗੱਡੀ ਨਾਲ ਦਰੜ੍ਹੇ ਦਾ ਦ੍ਰਿਸ਼ ਸਾਫ ਦਿਖਾਈ ਦੇ ਰਿਹਾ ਹੈ।ਫਿਰ ਵੀ ਮੁਲਜਮਾਂ ਦੀ ਗ੍ਰਿਫਤਾਰੀ ਅਜੇ ਤੱਕ ਨਹੀ ਹੋਈ।ਉਹਨਾਂ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖਾਸਤ ਕਰਨਾ ਬਣਦਾ ਹੈ।ਉਸ ਦੇ ਬਣੇ ਰਹਿਣ ਨਾਲ ਜਾਂਚ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ।ਢੀਂਡਸਾ ਨੇ ਕਿਹਾ ਕਿ ਇਸ ਦੁਖਦਾਈ ਘਟਨਾ ਲਈ ਨਾ ਹੀ ਉਤਰ ਪ੍ਰਦੇਸ਼ ਸਰਕਾਰ ਤੇ ਨਾ ਹੀ ਕੇਂਦਰ ਸਰਕਾਰ ਨੇ ਸਹੀ ਜਿੰਮੇਵਾਰੀ ਨਿਭਾਈ। ਉਹਨਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਦੇਸ਼ ਅੰਦਰ ਮਹੌਲ ਖਰਾਬ ਕਰਨ ਤੇ ਤੁਲੀ ਹੋਈ ਹੈ।ਉਹਨਾਂ ਕਿਹਾ ਕਿ ਕਿਸਾਨਾਂ ਨੂੰ ਦਰੜ੍ਹ ਕੇ ਮਾਰਨ ਵਾਲੇ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੰੁ ਤਾਨਾਸ਼ਾਹੀ ਦਾ ਰਾਹ ਛੱਡ ਕੇ ਖੇਤੀ ਦੇ ਕਾਲੇ ਕਾਨੂੰਨਾ ਨੂੰ ਰੱਦ ਕਰੇ ਤੇ ਐਮ.ਐਸ.ਪੀ ‘ਤੇ ਫਸਲਾਂ ਦੀ ਗਰੰਟੀ ਦੇ ਮੱਦਿਆਂ ਅਤੇ ਹੋਰ ਮੰਗਾਂ ਬਾਰੇ ਕਿਸਾਨ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media