Saturday, April 18, 2026

‘ਕਾਲਜਿਜ਼ ਮੈਨੇਜ਼ਮੈਂਟ ਫ਼ੈਡਰੇਸ਼ਨ’ ਦਾ ਪ੍ਰਧਾਨ ਬਣਨ ‘ਤੇ ਛੀਨਾ ਦਾ ਖ਼ਾਲਸਾ ਕਾਲਜ ਮੈਨੇਜ਼ਮੈਂਟ ਵਿਖੇ ਸਨਮਾਨ

ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਗੈਰ-ਸਰਕਾਰੀ ਕਾਲਜ਼ਿਜ਼ ਮੈਨੇਜ਼ਮੈਂਟ ਫੈਡਰੇਸ਼ਨ ਪੰਜਾਬ ਅਤੇ ਚੰਡੀਗੜ੍ਹ ਦਾ ਪ੍ਰਧਾਨ ਚੁਣੇ ‘ਤੇ ਖ਼ਾਲਸਾ ਕਾਲਜ ਮੈਨੇਜ਼ਮੈਂਟ ਦੁਆਰਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।
                   ਜਿਸ ਦੌਰਾਨ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਛੀਨਾ ਨੂੰ ਸਿਰੋਪਾਓ ਅਤੇ ਸ਼ਾਲ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਸ਼ੁਭਇੱਛਾਵਾਂ ਦਿੰਦਿਆਂ ਉਮੀਦ ਜ਼ਾਹਿਰ ਕੀਤੀ ਕਿ ਉਹ ਇਸ ਅਹੁੱਦੇ ’ਤੇ ਬਿਰਾਜ਼ਮਾਨ ਹੋਣ ਉਪਰੰਤ ਉਚਿੱਤ ਤੇ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਰੁਸਤ ਫ਼ੈਸਲੇ ਲੈਣਗੇ।ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਛੀਨਾ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਫੈਡਰੇਸ਼ਨ ਦੁਆਰਾ ਪ੍ਰਧਾਨ ਚੁਣੇ ਜਾਣ ਦੀ ਪ੍ਰਕਿਰਿਆ ਬਾਰੇ ਵਿਚਾਰਾਂ ਸਾਂਝੀਆਂ ਕੀਤੀਆਂ।
                    ਕੌਂਸਲ ਦੇ ਜੁਆਇੰਟ ਸਕੱਤਰ ਰਾਜਬੀਰ ਸਿੰਘ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ ਨੇ ਛੀਨਾ ਨੂੰ ਵਧਾਈ ਦਿੱਤੀ।
ਇਸੇ ਦੌਰਾਨ ਛੀਨਾ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਸਿੱਖਿਆ ਵਿਭਾਗ ਅਤੇ ਡੀ.ਪੀ.ਆਈ ਵਲੋਂ ਕਾਲਜ਼ਾਂ ਦੇ ਕੰਮਕਾਜ ’ਚ ਵੱਡੇ ਪੱਧਰ ’ਤੇ ਦਖਲਅੰਦਾਜ਼ੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਮੰਤਰੀ ਪ੍ਰਗਟ ਸਿੰਘ ਨੂੰ ਫੈਡਰੇਸ਼ਨ ਵਲੋਂ ਇਕ ਡੈਪੂਟੇਸ਼ਨ ਲੈ ਕੇ ਮਿਲਣ ਦੀ ਗੱਲ ਆਖੀ, ਉਥੇ ਉਨ੍ਹਾਂ ਕਾਲਜਾਂ ਨੂੰ ਦਰਪੇਸ਼ ਆ ਰਹੀਆਂ ਚੁਣੌਤੀਆਂ ਸਬੰਧੀ ਭਵਿੱਖ ’ਚ ਸਮੂਹ ਮੈਂਬਰਾਂ ਨਾਲ ਸਲਾਹ ਮਸ਼ਵਰਾ ਕਰਕੇ ਉਨ੍ਹਾਂ ਨੂੰ ਜਾਣੂ ਕਰਵਾਉਣ ’ਤੇ ਵੀ ਹਾਮੀ ਭਰੀ।ਉਨ੍ਹਾਂ ਕਿਹਾ ਕਿ ਕਾਲਜਾਂ ਦੇ ਹੱਕਾਂ ਲਈ ਹਰੇਕ ਤਰ੍ਹਾਂ ਦੇ ਯਤਨ ਕੀਤੇ ਜਾਣਗੇ।
                 ਜਿਕਰਯੋਗ ਹੈ ਕਿ ਛੀਨਾ ਨੂੰ ਬੀਤੇ ਦਿਨੀਂ ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੂਮੈਨ (ਲੁਧਿਆਣਾ) ਵਿਖੇ ਹੋਏ ਆਮ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਪ੍ਰਧਾਨ ਚੁਣ ਲਿਆ।ਜਿਸ ’ਚ ਰਮੇਸ਼ ਕੌੜਾ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਐਸ.ਐਮ ਸ਼ਰਮਾ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ 142 ਸਹਾਇਤਾ ਪ੍ਰਾਪਤ ਕਾਲਜ਼ਾਂ ਦੀ ਨੁਮਾਇੰਦਗੀ ਕਰਨ ਵਾਲੀ ਸੰਸਥਾ ਦਾ ਜਨਰਲ ਸਕੱਤਰ ਚੁਣਿਆ ਗਿਆ ਸੀ।
                   ਇਸ ਮੌਕੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਪ੍ਰਿੰਸੀਪਲ ਡਾ. ਹਰਭਜਨ ਸਿੰਘ, ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਡਾ. ਆਰ.ਕੇ ਧਵਨ, ਪ੍ਰਿੰਸੀਪਲ ਡਾ. ਕਮਲਜੀਤ ਕੌਰ, ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ, ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਅ, ਐਨ.ਕੇ ਸ਼ਰਮਾ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ ਤੇ ਸਟਾਫ਼ ਹਾਜ਼ਰ ਸੀ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …