Monday, August 24, 2026

ਪਲਾਸਟਿਕ ਦੀ ਵਰਤੋਂ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਗਰੂਰ, 7 ਅਕਤੂਬਰ (ਜਗਸੀਰ ਲੌਂਗੋਵਾਲ) – ਨੈਸ਼ਨਲ ਗਰੀਨ ਕਾਰਪਸ ਸਕੀਮ ਤਹਿਤ ਐਵਰਗਰੀਨ ਈਕੋ ਕਲੱਬ ਸ.ਸ.ਸ.ਸ ਮਹਿਲਾ ਸੰਗਰੂਰ ਵਲੋਂ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਦੀ ਅਗਵਾਈ ਅਤੇ ਈਕੋ ਕਲੱਬ ਇੰਚਾਰਜ਼ ਗਗਨਜੋਤ ਕੌਰ ਦੀ ਦੇਖ-ਰੇਖ ਹੇਠ ਵਾਤਾਵਰਣ ਚੇਤਨਾ ਗਤੀਵਿਧੀਆਂ ਕਰਵਾਈਆਂ ਗਈਆਂ।ਇਸ ਮੁਹਿੰਮ ਤਹਿਤ ਵੱਖ-ਵੱਖ ਦਿਨਾਂ ਵਿੱਚ ਈਕੋ ਕਲੱਬ ਵਲੰਟੀਅਰਾਂ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਣ ਬਚਾਉਣ ਤੇ ਸੰਭਾਲਣ ਲਈ ਜਾਗਰੂਕ ਕੀਤਾ।ਉਹਨਾਂ ਸਲੋਗਨਾਂ, ਚਾਰਟਾਂ, ਸਕਿੱਟਾਂ ਦੁਆਰਾ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਬੇਲੋੜੀ ਵਰਤੋਂ ਨਾਲ ਵਾਤਾਵਰਣ ਤੇ ਮਨੁੱਖੀ ਜੀਵਨ, ਪਸ਼ੂਆਂ ਆਦਿ ਨੂੰ ਹੋਣ ਵਾਲੇ ਨੁਕਸਾਨ ਤੋ ਜਾਣੂ ਕਰਵਾਇਆ ਅਤੇ ਇਸ ਦੀ ਵਰਤੋਂ ਬਹੁਤ ਸੋਚ ਸਮਝ ਕੇ ਕਰਨ ਸਬੰਧੀ ਦੱਸਿਆ।
               ਈਕੋ ਕਲੱਬ ਇੰਚਾਰਜ਼ ਗਗਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਮਨ ਨਾਲ ਇਕ ਵਾਅਦਾ ਕਰਨਾ ਚਾਹੀਦਾ ਹੈ ਕਿ ਅਸੀਂ ਵਾਤਾਵਰਣ ਸੰਭਾਲ ਵਿੱਚ ਆਪਣਾ ਮੋਹਰੀ ਭੂਮਿਕਾ ਅਦਾ ਕਰਾਂਗੇ।ਸਾਇੰਸ ਮਿਸਟਰੈਸ ਕੰਚਨ ਗੋਇਲ ਨੇ ਵੀ ਵਿਚਾਰ ਸਾਂਝੇ ਕੀਤੇ।ਪ੍ਰਿੰਸੀਪਲ ਇਕਦੀਸ਼ ਕੌਰ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਮੀਦ ਕੀਤੀ ਕਿ ਉਹ ਸਾਰੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਦੇ ਹੋਏ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਸਹਿਯੋਗ ਕਰਨਗੇ।
                    ਇਸ ਮੌਕੇ ਮੈਡਮ ਨਵਰਾਜ ਕੌਰ ਲੈਕ. ਅਰਥ ਸ਼ਾਸਤਰ, ਪਰਮਿੰਦਰ ਕੁਮਾਰ ਲੌਂਗੋਵਾਲ ਲੈਕ. ਅੰਗਰੇਜ਼ੀ, ਚਰਨਦੀਪ ਸੋਨੀਆ ਲੈਕਚਰਾਰ, ਨਰੇਸ਼ ਰਾਣੀ ਲੈਕਚਰਾਰ, ਪਰਦੀਪ ਸਿੰਘ ਜਿਲ੍ਹਾ ਮੈਂਟਰ, ਕਰਨੈਲ ਸਿੰਘ ਸੋਹੀਆਂ, ਭਰਤ ਸ਼ਰਮਾ, ਰਕੇਸ਼ ਸ਼ਰਮਾ ਤੇ ਸਮੂਹ ਸਕੂਲ ਸਟਾਫ ਮੈਬਰ ਹਾਜ਼ਰ ਸਨ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …