ਕਪੂਰਥਲਾ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਧੀਕ
ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲਾ ਚੋਣ ਅਫਸਰ ਆਦਿਤਯਾ ਉਪਲ ਦੀ ਅਗਵਾਈ ਹੇਠ ਚੋਣ ਅਮਲੇ ਵਲੋਂ ਈ.ਵੀ.ਐਮ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਕੀਤੀ ਗਈ ।
ਵਧੀਕ ਜਿਲਾ ਚੋਣ ਅਫਸਰ ਨੇ ਕਿਹਾ ਕਿ ਮਸ਼ੀਨਾਂ ਦੀ ਮੁੱਢਲੀ ਜਾਂਚ ਦੌਰਾਨ ਉਨ੍ਹਾਂ ਦੀ ਉਪਲੱਬਧਤਾ, ਕੰਮ ਕਰਨ ਦੀ ਵਿਧੀ ਤੇ ਸਟਰਾਂਗ ਰੂਮ ਅਤੇ ਮਸ਼ੀਨਾਂ ਦੇ ਰੱਖ ਰਖਾਅ ਬਾਰੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ।ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਜਿਲਾ ਪ੍ਰਸ਼ਾਸ਼ਨ ਵਲੋਂ ਮਸ਼ੀਨਾਂ ਦੀ ਸੰਭਾਲ ਤੇ ਨਿਰਪੱਖ ਚੋਣ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕੀਤੀ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media