Monday, July 6, 2026

ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਢਿੱਲੋਂ ਵਲੋਂ ਵਾਰਡ ਨੰ: 3 ਦੀ ਨਵੀਂ ਬਣੀ ਗਲੀ ਦਾ ਉਦਘਾਟਨ

ਸਮਰਾਲਾ, 8 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਵਿੱਚ ਬਿਨਾਂ ਕਿਸੇ ਵਿਤਕਰੇ ਤੋਂ ਇਥੋਂ ਚੁਣੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਪੂਰੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਕੇ ਸ਼ਹਿਰ ਦੀ ਦਿੱਖ ਸੁਧਾਰਨ ਵਿੱਚ ਲੱਗੇ ਹੋਏ ਹਨ ਅਤੇ ਸ਼ਹਿਰ ਵਾਸੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਜਾਣਗੇ।
                   ਇਹ ਸ਼ਬਦ ਵਾਰਡ ਨੰਬਰ ਤਿੰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਬੀਬੀ ਤੇਜਿੰਦਰ ਕੌਰ ਢਿੱਲੋਂ ਨੇ ਵਾਰਡ ਨੰ: 3 ਦੀ ਇੰਟਰਲਾਕ ਲਗਾ ਕੇ ਨਵੀਂ ਬਣੀ ਗਲੀ ਦਾ ਉਦਘਾਟਨ ਕਰਦੇ ਹੋਏ ਕਹੇ।ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਮਰਾਲਾ ਵਾਸੀਆਂ ਦੀ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰਾ ਤਨਦੇਹੀ ਦਾ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਆਉਣ ਤੇ ਸਮਰਾਲਾ ਸ਼ਹਿਰ ਅੰਦਰ ਜੋ ਵੀ ਵਿਕਾਸ ਕੀਤਾ ਜਾਵੇਗਾ, ਉਹ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਦੂਰ ਕੀਤਾ ਜਾਵੇਗਾ।
                ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀ: ਅਕਾਲੀ ਲੀਡਰ ਸੁਰਿੰਦਰ ਸਿੰਘ ਢਿੱਲੋਂ, ਭੁਪਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਲੱਧੜਾਂ, ਸੀਨੀ: ਮੀਤ ਪ੍ਰਧਾਨ ਮਨੀ ਕੋਲਾ, ਕੌਂਸਲਰ ਅਵਤਾਰ ਸਿੰਘ, ਸੁਸ਼ੀਲ ਕੁਮਾਰ ਖੁੱਲਰ, ਰਵੀ ਥਾਪਰ, ਬਲਵਿੰਦਰ ਸਿੰਘ ਢਿੱਲੋਂ, ਸ਼ਿਵਵੀਰ ਸਿੰਘ, ਗਗਨ ਥਾਪਰ, ਅਨੰਤਵੀਰ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਹੁਦੇਦਾਰ ਅਤੇ ਮੈਂਬਰਾਨ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …