ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਕਿਸਾਨੀ
ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਇਥੇ ਨੌਕਰੀ ਦੇ ਨਿਯੁੱਕਤੀ ਪੱਤਰ ਤਕਸੀਮ ਕੀਤੇ ਗਏ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਵਿੱਛੜ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਜਿਥੇ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ, ਉਥੇ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਸੂਬੇ ਦੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ ’ਤੇ ਨਿਯੁੱਕਤੀ ਪੱਤਰ ਜਾਰੀ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪ੍ਰੰਤੂ ਇਹ ਉਨ੍ਹਾਂ ਦੇ ਦੁੱਖ ਵਿੱਚ ਸ਼ਰੀਕ ਹੋ ਕੇ ਉਨ੍ਹਾਂ ਨੂੰ ਸਹਾਰਾ ਦੇਣ ਦੀ ਇਕ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਕੁੱਲ ਰਕਬੇ ਦਾ ਕੇਵਲ 2 ਫੀਸਦੀ ਹੋਣ ਦੇ ਬਾਵਜੂਦ 70 ਫੀਸਦ ਅੰਨ ਦੇਸ਼ ਲਈ ਪੈਦਾ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਖੇਤ ਕਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੁਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ।
ਉਨ੍ਹਾਂ ਕਿਸਾਨ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਸੁਰਿੰਦਰ ਸਿੰਘ ਵਾਸੀ ਹਸਨਪੁਰ ਖੁਰਦ, ਬਲਾਚੌਰ ਦੇ ਲੜਕੇ ਮਨਪ੍ਰੀਤ ਸਿੰਘ, ਰਾਜ ਕੁਮਾਰ ਵਾਸੀ ਕਾਹਮਾ, ਨਵਾਂਸ਼ਹਿਰ ਦੀ ਪਤਨੀ ਅੰਜੂ, ਗੁਰਨੇਕ ਸਿੰਘ ਵਾਸੀ ਮਾਹਿਲ ਖੁਰਦ, ਨਵਾਂਸ਼ਹਿਰ ਦੇ ਲੜਕੇ ਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਮੱਕੋਵਾਲ, ਬਲਾਚੌਰ ਦੀ ਭੈਣ ਗੁਰਵਿੰਦਰ ਕੌਰ ਨੂੰ
ਇਸੇ ਦੌਰਾਨ ਉਨ੍ਹਾਂ ਕਿਸਾਨ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਚਾਰ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿਚ ਰਾਜ ਕੁਮਾਰ ਪੁੱਤਰ ਚੈਨ ਰਾਮ ਵਾਸੀ ਪਿੰਡ ਕਾਹਮਾ, ਤਹਿਸੀਲ ਨਵਾਂਸ਼ਹਿਰ, ਸੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਹਸਨਪੁਰ ਖੁਰਦ, ਤਹਿਸੀਲ ਬਲਾਚੌਰ
ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ ਹਰਮਨਬੀਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਤੋਂ ਇਲਾਵਾ ਕਿਸਾਨਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media