ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬਾ ਕਮੇਟੀ ਪੀ.ਐਸ.ਐਮ.ਐਸ.ਯੂ ਵਲੋਂ ਲਏ ਗਏ ਫੈਸਲੇ ਅਨੁਸਾਰ 08.10.2021 ਤੋਂ 17.10.2021 ਤੱਕ
ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਕੀਤਾ ਗਿਆ।ਜਿਸ ਦੇ ਮੱਦੇਨਜ਼ਰ ਅਜੇ ਸਿੱਧੂ ਦੀ ਪ੍ਰਧਾਨਗੀ ਹੇਠ ਅੱਜ ਤੋਂ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਮਨਿਸਟੀਰੀਅਲ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ.ਐਸ.ਐਮ.ਐਸ.ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਅੱਜ ਸਵੇਰੇ 11.30 ਵਜੇ ਦਫਤਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਿਖੇ ਇਕੱਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿੱਚ ਸਮੂਹ ਵਿਭਾਗਾਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ।ਵੱਖ-ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਸੁਰਜੀਤ ਕੁਮਾਰ ਮੰਚ ਸੰਚਾਲਨ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ.ਐਸ.ਐਮ.ਯੂ ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਮੀਤ ਪ੍ਰਧਾਨ ਵਲੋਂ ਸੰਬੋਧਨ ਕੀਤਾ ਗਿਆ।
ਇਸ ਮੌਕੇ ਰਣਜੀਤ ਸਿੰਘ ਜਨਰਲ ਸਕੱਤਰ, ਗੋਲਡੀ ਬੰਗੜ ਪੈ੍ਰਸ ਸਕੱਤਰ, ਤਰਨਦੀਪ ਦੁੱਗਲ ਮੁੱਖ ਸਲਾਹਕਾਰ, ਸ਼ਲਦਿੰਰ ਸਿੰਘ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ, ਪਰਮਿੰਦਰ ਅਤੇ ਇੰਦੂ ਬਾਲਾ, ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਪ੍ਰਵੀਨ ਭਾਬਲਾ, ਜਗਤ ਰਾਮ, ਹਕਿੰਤ ਕੁਮਾਰ ਅਤੇ ਹੋਰ ਪੀ.ਐਸ.ਐਮ.ਐਸ.ਯੂ ਮੈਂਬਰ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media