ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾਇਰੈਕਟਰ ਖੇਤੀਬਾੜੀ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ
ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਜਿਲ੍ਹਾ ਪੱਧਰੀ ਕੈਂਪ ਖੇਡ ਸਟੇਡੀਅਮ, ਮਾਨਾਵਾਲਾ ਕਲਾਂ ਵਿਖੇ ਲਗਾਇਆ ਗਿਆ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਕੀਤੀ ਕਿ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਬਿਲਕੁੱਲ ਨਾ ਲਗਾਈ ਜਾਵੇ।ਪਰਾਲੀ ਵਿੱਚ ਵੱਡੀ ਮਾਤਰਾ ‘ਚ ਜ਼ਰੂਰੀ ਖ਼ੁਰਾਕੀ ਤੱਤ ਮੌਜ਼ੂਦ ਹੁੰਦੇ ਹਨ, ਜੋ ਪਰਾਲੀ ਸਾੜਣ ਨਾਲ ਨਸ਼ਟ ਹੋ ਜਾਂਦੇ ਹਨ ਤੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।
ਮੁੱਖ ਖੇਤੀਬਾੜੀ ਅਫਸਰ ਡਾ: ਕੁਲਜੀਤ ਸਿੰਘ ਸੈਣੀ ਨੇ ਦੱਸਿਆ ਕਿ ਵਿਭਾਗ ਵਲੋਂ ਪਿੱਛਲੇ ਸਾਲਾਂ ਦੌਰਾਨ ਪਰਾਲੀ ਪ੍ਰਬੰਧਨ ਲਈ 2336 ਮਸ਼ੀਨਾਂ ਨਿੱਜੀ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਤੋਂ ਇਲਾਵਾਂ ਕਿਸਾਨਾਂ ਪਾਸ ਪਹਿਲਾਂ ਤੋਂ ਮੌਜ਼ੂਦ ਹਜ਼ਾਰਾਂ ਖੇਤੀ ਸੰਦ ਵੀ ਪਰਾਲੀ ਦੀ ਸੰਭਾਲ ਲਈ ਵਰਤੇ ਜਾ ਸਕਦੇ ਹਨ।ਕਿਸਾਨ ਇਹ ਖੇਤੀ ਮਸ਼ੀਨਰੀ ਆਨਲਾਈਨ ਆਈ-ਖੇਤ ਮੋਬਾਇਲ ਐਪ ਰਾਂਹੀ ਬੁੱਕ ਕਰਕੇ ਵੀ ਕਿਰਾਏ ‘ਤੇ ਵਰਤ ਸਕਦੇ ਹਨ।ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਡਾ: ਬਿਕਰਮਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫਾਰਿਸ਼ ਕੀਤੇ ਜਾਂਦੇ ਸੰਦ ਸੁਪਰ ਸੀਡਰ, ਹੈਪੀਸੀਡਰ ਵਰਤ ਕੇ ਕਣਕ ਦੀ ਸਿੱਧੀ ਬਿਜ਼ਾਈ ਕਰਨ ਦੀ ਸਲਾਹ ਦਿੱਤੀ ਤਾਂ ਜੋ ਹਵਾ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ।ਅਗਾਂਹਵਧੂ ਕਿਸਾਨਾਂ ਵਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ ਅਤੇ ਸਮੂਹ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਲਈ ਕਿਹਾ ਗਿਆ।ਕੈਂਪ ਦੌਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਸੁਰਿੰਦਰ ਸਿੰਘ ਮਾਨਾਂਵਾਲਾ, ਬਲਰਾਜ ਸਿੰਘ ਮਹਿਸਮਪੁਰ, ਹਰਵੰਤ ਸਿੰਘ ਕੋਹਾਲਾ, ਸੁਖਦੇਵ ਸਿੰਘ ਚਮਿਆਰੀ, ਦੇਸ਼ਪਾਲ ਸਿੰਘ, ਲਖਵਿੰਦਰ ਸਿੰਘ ਜਹਾਂਗੀਰ ਅਤੇ ਹੋਰਨਾ ਨੂੰ ਡਿਪਟੀ ਕਮਿਸ਼ਨਰ ਅਤੇ ਖੇਤੀਬਾੜੀ ਵਿਭਾਗ ਵਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਤਿੰਦਰ ਸਿੰਘ ਗਿੱਲ, ਸਤਬੀਰ ਸਿੰਘ, ਅਵਤਾਰ ਸਿੰਘ ਬੁੱਟਰ ਡਿਪਟੀ ਡਾਇਰੈਕਟਰ ਖੇਤੀਬਾੜੀ, ਮਸਤਿੰਦਰ ਸਿੰਘ, ਤਜਿੰਦਰ ਸਿੰਘ, ਕੁਲਵੰਤ ਸਿੰਘ, ਜੋਗਰਾਜਬੀਰ ਸਿੰਘ ਗਿੱਲ, ਹਰਸ਼ਰਨਜੀਤ ਸਿੰਘ, ਪ੍ਰਿਤਪਾਲ ਸਿੰਘ, ਮਨਿੰਦਰ ਸਿੰਘ ਖੇਤੀਬਾੜੀ ਅਫਸਰ, ਹਰਮਨਦੀਪ ਸਿੰਘ, ਸਤਵਿੰਦਰ ਸਿੰਘ ਸੰਧੂ, ਪਰਜੀਤ ਸਿੰਘ ਔਲਖ, ਲਵਪ੍ਰੀਤ ਸਿੰਘ, ਸੁਖਚੈਨ ਸਿੰਘ ਗੰਡੀਵਿੰਡ, ਏ.ਡੀ.ਓ, ਰਣਜੀਤ ਸਿੰਘ, ਹਰਕੀਰਤ ਸਿੰਘ, ਪ੍ਰਭਜੋਤ ਸਿੰਘ ਏ.ਈ.ਓ ਅਤੇ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media