ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਭਾਜਪਾ ਆਗੂਆਂ ਦਾ ਸ਼ਾਂਤਮਈ ਵਿਰੋਧ ਕਰਕੇ ਵਾਪਸ ਪਰਤ ਰਹੇ
ਕਿਸਾਨਾਂ ‘ਤੇ ਗੱਡੀ ਚੜ੍ਹਾ ਕੇ ਉਨਾਂ ਨੂੰ ਕੁਚਲਣ ਦੇ ਮਾਮਲੇ ਵਿੱਚ ਪੁਲਿਸ ਵਲੋਂ ਨਾਮਜ਼ਦ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੱਜ ਰਾਤ ਤਕਰੀਬਨ 11.00 ਵਜੇ ਗ੍ਰਿਫਤਾਰ ਕਰ ਲਿਆ ਗਿਆ।ਇਸ ਘਟਨਾ ਵਿੱਚ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਤੋਂ ਇਲਾਵਾ ਤਿੰਨ ਹੋਰ ਵਿਅਕਤੀ ਮਾਰੇ ਗਏ ਸਨ।ਆਸ਼ੀਸ਼ ਮਿਸ਼ਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰ ਦੇ ਪੁੱਤਰ ਹਨ।
ਪੁਲਿਸ ਵਲੋਂ ਦੋ ਨੋਟਿਸ ਦੇਣ ਤੋਂ ਬਾਅਦ ਅੱਜ ਸਵੇਰੇ ਕਰਾਈਮ ਬਰਾਂਚ ਲਖੀਮਪੁਰ ਵਿਖੇ ਆਸ਼ੀਸ਼ ਮਿਸ਼ਰਾ ਵਕੀਲਾਂ ਤੇ ਸਾਥੀਆਂ ਨਾਲ ਸਬੂਤਾਂ ਸਮੇਤ ਪੇਸ਼ ਹੋਏ ਸਨ।ਜਿੰਨਾਂ ਕੋਲੋਂ ਉਤਰ ਪ੍ਰਦੇਸ਼ ਦੇ ਉਚ ਅਧਿਕਾਰੀਆਂ ਦੀ ਟੀਮ ਵਲੋਂ ਮਾਨਯੋਗ ਮੈਜਿਸਟ੍ਰੇਟ ਦੀ ਮੌਜ਼ੂਦਗੀ ਵਿੱਚ ਤਕਰੀਬਨ 12 ਘੰਟੇ ਲੰਮੀ ਪੁੱਛਗਿਛ ਕੀਤੀ ਗਈ।ਉਚ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਆਸ਼ੀਸ਼ ਮਿਸ਼ਰਾ ਨੇ ਜਾਂਚ ਲਈ ਪੁਲਿਸ ਅਧਿਕਾਰੀਆਂ ਦੀ ਬਣਾਈ ਗਈ ਸਿਟ ਦੇ ਕੁੱਝ ਸਵਾਲਾਂ ਦੇ ਜਵਾਬ ਨਹੀਂ ਦਿੱਤੇ।ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿੱਚ ਸਹਿਯੋਗ ਨਾ ਦੇਣ ਕਾਰਣ ਆਸ਼ੀਸ਼ ਮਿਸ਼ਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਉਨਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਕੱਲ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।
ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media